< ਯਸਾਯਾਹ 38 >

1 ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
בימים ההם חלה חזקיהו למות ויבוא אליו ישעיהו בן אמוץ הנביא ויאמר אליו כה אמר יהוה צו לביתך--כי מת אתה ולא תחיה
2 ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ
ויסב חזקיהו פניו אל הקיר ויתפלל אל יהוה
3 ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
ויאמר אנה יהוה זכר נא את אשר התהלכתי לפניך באמת ובלב שלם והטוב בעיניך עשיתי ויבך חזקיהו בכי גדול
4 ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,
ויהי דבר יהוה אל ישעיהו לאמר
5 ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।
הלוך ואמרת אל חזקיהו כה אמר יהוה אלהי דוד אביך שמעתי את תפלתך ראיתי את דמעתך הנני יוסף על ימיך חמש עשרה שנה
6 ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ।
ומכף מלך אשור אצילך ואת העיר הזאת וגנותי על העיר הזאת
7 ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:
וזה לך האות מאת יהוה אשר יעשה יהוה את הדבר הזה אשר דבר
8 ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ।
הנני משיב את צל המעלות אשר ירדה במעלות אחז בשמש אחרנית--עשר מעלות ותשב השמש עשר מעלות במעלות אשר ירדה
9 ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -
מכתב לחזקיהו מלך יהודה בחלתו ויחי מחליו
10 ੧੦ ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ। (Sheol h7585)
אני אמרתי בדמי ימי אלכה--בשערי שאול פקדתי יתר שנותי (Sheol h7585)
11 ੧੧ ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।
אמרתי לא אראה יה יה בארץ החיים לא אביט אדם עוד עם יושבי חדל
12 ੧੨ ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
דורי נסע ונגלה מני--כאהל רעי קפדתי כארג חיי מדלה יבצעני מיום עד לילה תשלימני
13 ੧੩ ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
שויתי עד בקר כארי כן ישבר כל עצמותי מיום עד לילה תשלימני
14 ੧੪ ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ!
כסוס עגור כן אצפצף אהגה כיונה דלו עיני למרום אדני עשקה לי ערבני
15 ੧੫ ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ।
מה אדבר ואמר לי והוא עשה אדדה כל שנותי על מר נפשי
16 ੧੬ ਹੇ ਪ੍ਰਭੂ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਜੀਉਂਦੇ ਹਨ, ਅਤੇ ਇਨ੍ਹਾਂ ਸਾਰੀਆਂ ਵਿੱਚ ਹੀ ਮੇਰੇ ਆਤਮਾ ਨੂੰ ਜੀਵਨ ਮਿਲਦਾ ਹੈ, ਤੂੰ ਮੈਨੂੰ ਚੰਗਾ ਕਰ ਅਤੇ ਮੈਨੂੰ ਜੀਵਨ ਬਖ਼ਸ਼।
אדני עליהם יחיו ולכל בהן חיי רוחי ותחלימני והחיני
17 ੧੭ ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।
הנה לשלום מר לי מר ואתה חשקת נפשי משחת בלי כי השלכת אחרי גוך כל חטאי
18 ੧੮ ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ। (Sheol h7585)
כי לא שאול תודך מות יהללך לא ישברו יורדי בור אל אמתך (Sheol h7585)
19 ੧੯ ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।
חי חי הוא יודך כמוני היום אב לבנים יודיע אל אמתך
20 ੨੦ ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ।
יהוה להושיעני ונגנותי ננגן כל ימי חיינו על בית יהוה
21 ੨੧ ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।
ויאמר ישעיהו ישאו דבלת תאנים וימרחו על השחין ויחי
22 ੨੨ ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੋ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?
ויאמר חזקיהו מה אות כי אעלה בית יהוה

< ਯਸਾਯਾਹ 38 >