< ਯਸਾਯਾਹ 38 >
1 ੧ ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
En aquellos días Ezequías estaba enfermo y a punto de morir. El profeta Isaías, hijo de Amoz, se acercó a él y le dijo: “Yahvé dice: ‘Pon en orden tu casa, porque morirás y no vivirás’”.
2 ੨ ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ
Entonces Ezequías volvió su rostro hacia la pared y oró a Yahvé,
3 ੩ ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
y dijo: “Acuérdate ahora, Yahvé, te lo ruego, de cómo he andado delante de ti con verdad y con un corazón perfecto, y he hecho lo que es bueno a tus ojos.” Entonces Ezequías lloró amargamente.
4 ੪ ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,
Entonces vino la palabra de Yahvé a Isaías, diciendo:
5 ੫ ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।
“Ve y dile a Ezequías: ‘Yahvé, el Dios de David, tu padre, dice: “He escuchado tu oración. He visto tus lágrimas. He aquí que añadiré quince años a tu vida.
6 ੬ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ।
Te libraré a ti y a esta ciudad de la mano del rey de Asiria, y defenderé esta ciudad.
7 ੭ ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:
Esta será la señal de Yahvé para ti, de que Yahvé hará esto que ha dicho.
8 ੮ ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ।
He aquí que yo haré que la sombra del reloj de sol, que se ha puesto en el reloj de sol de Acaz con el sol, regrese diez pasos hacia atrás.”’ Así que el sol volvió diez pasos sobre el reloj de sol en el que se había puesto.
9 ੯ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -
La escritura de Ezequías, rey de Judá, cuando estuvo enfermo y se recuperó de su enfermedad:
10 ੧੦ ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ। (Sheol )
Dije: “En la mitad de mi vida voy a las puertas del Seol. Estoy privado del residuo de mis años”. (Sheol )
11 ੧੧ ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।
Dije: “No veré a Yah, Yah en la tierra de los vivos. No veré más al hombre con los habitantes del mundo.
12 ੧੨ ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
Mi vivienda se ha retirado, y se aleja de mí como la tienda de un pastor. He enrollado mi vida como una tejedora. Me cortará el telar. Desde el día hasta la noche me harás acabar.
13 ੧੩ ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
Esperé pacientemente hasta la mañana. Rompe todos mis huesos como un león. Desde el día hasta la noche me harás acabar.
14 ੧੪ ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ!
Parloteaba como una golondrina o una grulla. Gemí como una paloma. Mis ojos se debilitan mirando hacia arriba. Señor, estoy oprimido. Sé mi seguridad”.
15 ੧੫ ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ।
¿Qué voy a decir? Tanto ha hablado conmigo, como lo ha hecho él mismo. Caminaré con cuidado todos mis años por la angustia de mi alma.
16 ੧੬ ਹੇ ਪ੍ਰਭੂ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਜੀਉਂਦੇ ਹਨ, ਅਤੇ ਇਨ੍ਹਾਂ ਸਾਰੀਆਂ ਵਿੱਚ ਹੀ ਮੇਰੇ ਆਤਮਾ ਨੂੰ ਜੀਵਨ ਮਿਲਦਾ ਹੈ, ਤੂੰ ਮੈਨੂੰ ਚੰਗਾ ਕਰ ਅਤੇ ਮੈਨੂੰ ਜੀਵਨ ਬਖ਼ਸ਼।
Señor, de estas cosas viven los hombres; y mi espíritu encuentra vida en todos ellos. Me restableces y me haces vivir.
17 ੧੭ ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।
He aquí que por la paz he tenido grandes angustias, pero tú, por amor a mi alma, la has liberado del pozo de la corrupción; porque has echado todos mis pecados a tus espaldas.
18 ੧੮ ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ। (Sheol )
Porque el Seol no puede alabarte. La muerte no puede celebrarlo. Los que bajan al pozo no pueden esperar su verdad. (Sheol )
19 ੧੯ ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।
El que vive, el que vive, te alabará, como yo lo hago hoy. El padre dará a conocer su verdad a los hijos.
20 ੨੦ ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ।
El Señor me salvará. Por eso cantaremos mis canciones con instrumentos de cuerda todos los días de nuestra vida en la casa de Yahvé.
21 ੨੧ ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।
Isaías había dicho: “Que tomen una torta de higos y la pongan como cataplasma sobre el forúnculo, y se recuperará.”
22 ੨੨ ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੋ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?
También Ezequías había dicho: “¿Cuál es la señal de que subiré a la casa de Yahvé?”