< ਯਸਾਯਾਹ 39 >

1 ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।
בָּעֵ֣ת הַהִ֡וא שָׁלַ֡ח מְרֹדַ֣ךְ בַּ֠לְאֲדָן בֶּֽן־בַּלְאֲדָ֧ן מֶֽלֶךְ־בָּבֶ֛ל סְפָרִ֥ים וּמִנְחָ֖ה אֶל־חִזְקִיָּ֑הוּ וַיִּשְׁמַ֕ע כִּ֥י חָלָ֖ה וַֽיֶּחֱזָֽק׃
2 ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।
וַיִּשְׂמַ֣ח עֲלֵיהֶם֮ חִזְקִיָּהוּ֒ וַיַּרְאֵ֣ם אֶת־בֵּ֣ית נְכֹת֡וֹ אֶת־הַכֶּסֶף֩ וְאֶת־הַזָּהָ֨ב וְאֶת־הַבְּשָׂמִ֜ים וְאֵ֣ת ׀ הַשֶּׁ֣מֶן הַטּ֗וֹב וְאֵת֙ כָּל־בֵּ֣ית כֵּלָ֔יו וְאֵ֛ת כָּל־אֲשֶׁ֥ר נִמְצָ֖א בְּאֹֽצְרֹתָ֑יו לֹֽא־הָיָ֣ה דָבָ֗ר אֲ֠שֶׁר לֹֽא־הֶרְאָ֧ם חִזְקִיָּ֛הוּ בְּבֵית֖וֹ וּבְכָל־מֶמְשַׁלְתּֽוֹ׃
3 ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।
וַיָּבֹא֙ יְשַׁעְיָ֣הוּ הַנָּבִ֔יא אֶל־הַמֶּ֖לֶךְ חִזְקִיָּ֑הוּ וַיֹּ֨אמֶר אֵלָ֜יו מָ֥ה אָמְר֣וּ ׀ הָאֲנָשִׁ֣ים הָאֵ֗לֶּה וּמֵאַ֙יִן֙ יָבֹ֣אוּ אֵלֶ֔יךָ וַיֹּ֙אמֶר֙ חִזְקִיָּ֔הוּ מֵאֶ֧רֶץ רְחוֹקָ֛ה בָּ֥אוּ אֵלַ֖י מִבָּבֶֽל׃
4 ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।
וַיֹּ֕אמֶר מָ֥ה רָא֖וּ בְּבֵיתֶ֑ךָ וַיֹּ֣אמֶר חִזְקִיָּ֗הוּ אֵ֣ת כָּל־אֲשֶׁ֤ר בְּבֵיתִי֙ רָא֔וּ לֹֽא־הָיָ֥ה דָבָ֛ר אֲשֶׁ֥ר לֹֽא־הִרְאִיתִ֖ים בְּאוֹצְרֹתָֽי׃
5 ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!
וַיֹּ֥אמֶר יְשַׁעְיָ֖הוּ אֶל־חִזְקִיָּ֑הוּ שְׁמַ֖ע דְּבַר־יְהוָ֥ה צְבָאֽוֹת׃
6 ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ
הִנֵּה֮ יָמִ֣ים בָּאִים֒ וְנִשָּׂ֣א ׀ כָּל־אֲשֶׁ֣ר בְּבֵיתֶ֗ךָ וַאֲשֶׁ֨ר אָצְר֧וּ אֲבֹתֶ֛יךָ עַד־הַיּ֥וֹם הַזֶּ֖ה בָּבֶ֑ל לֹֽא־יִוָּתֵ֥ר דָּבָ֖ר אָמַ֥ר יְהוָֽה׃
7 ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।
וּמִבָּנֶ֜יךָ אֲשֶׁ֨ר יֵצְא֧וּ מִמְּךָ֛ אֲשֶׁ֥ר תּוֹלִ֖יד יִקָּ֑חוּ וְהָיוּ֙ סָרִיסִ֔ים בְּהֵיכַ֖ל מֶ֥לֶךְ בָּבֶֽל׃
8 ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।
וַיֹּ֤אמֶר חִזְקִיָּ֙הוּ֙ אֶֽל־יְשַׁעְיָ֔הוּ ט֥וֹב דְּבַר־יְהוָ֖ה אֲשֶׁ֣ר דִּבַּ֑רְתָּ וַיֹּ֕אמֶר כִּ֥י יִהְיֶ֛ה שָׁל֥וֹם וֶאֱמֶ֖ת בְּיָמָֽי׃ פ

< ਯਸਾਯਾਹ 39 >