< ਯਸਾਯਾਹ 39 >
1 ੧ ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।
En aquel tiempo Merodac-Baladán, hijo de Baladán, rey de Babilonia, al saber que Ezequías estuvo enfermo y fue restablecido, le envió cartas y un presente.
2 ੨ ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।
Ezequías se alegró con ellos. Les mostró la tesorería, la plata y el oro, las especias y los ungüentos aromáticos, toda su casa de armas y todo lo que se encontraba entre sus tesoros. No hubo algo en su palacio ni en sus dominios que Ezequías no les mostrara.
3 ੩ ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।
Entonces el profeta Isaías fue al rey Ezequías y le preguntó: ¿Qué dijeron aquellos hombres y de dónde vienen a visitarte? Ezequías respondió: De una tierra lejana vinieron a visitarme, de Babilonia.
4 ੪ ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।
Isaías le preguntó: ¿Qué vieron en tu palacio? Y Ezequías respondió: Vieron todo cuanto hay en mi palacio. Nada hay entre mis tesoros que no les mostré.
5 ੫ ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!
Entonces Isaías dijo a Ezequías: Escucha la Palabra de Yavé de las huestes:
6 ੬ ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ
Mira, vienen días cuando todo lo que hay en tu palacio, cuanto tus antepasados atesoraron hasta hoy, será llevado a Babilonia. Nada quedará, dice Yavé.
7 ੭ ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।
Tomarán de los hijos que descienden de ti, a quienes tú engendraste, para que sean oficiales en el palacio del rey de Babilonia.
8 ੮ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।
Entonces Ezequías dijo a Isaías: La Palabra de Yavé que hablaste es buena. Porque pensó: Habrá paz y seguridad en mis días.