< ਯਸਾਯਾਹ 4 >
1 ੧ ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।
૧તે દિવસે સાત સ્ત્રીઓ એક પુરુષને પકડીને કહેશે કે, “અમે અમારો પોતાનો ખોરાક ખાઈશું અને અમારા પોતાનાં વસ્ત્ર પહેરીશું પણ માત્ર તારું નામ અમને આપ અને અમારું અપમાન ટાળ.”
2 ੨ ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
૨તે દિવસે ઇઝરાયલના બચેલાને માટે યહોવાહે ઉગાડેલા અંકુર સુંદર તથા તેજસ્વી અને તે ભૂમિનું ફળ સ્વાદિષ્ટ તથા શોભાયમાન થશે.
3 ੩ ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।
૩ત્યારે, સિયોનમાં તથા યરુશાલેમમાં રહી ગયેલા શેષ, એટલે યરુશાલેમમાંના જીવતાઓમાં નોધાયેલા, દરેક પવિત્ર કહેવાશે.
4 ੪ ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।
૪જ્યારે પ્રભુ સિયોનની દીકરીઓની મલિનતા ધોઈ નાખશે અને યરુશાલેમમાંથી રક્તના ડાઘ ન્યાયના આત્મા તથા બળતી અગ્નિના આત્માથકી શુદ્ધ કરી નાખશે.
5 ੫ ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।
૫ત્યારે યહોવાહ સિયોન પર્વતનાં દરેક રહેઠાણ પર અને તેની સભાઓ પર, દિવસે મેઘ તથા ધુમાડો અને રાત્રે બળતા અગ્નિનો પ્રકાશ ઉત્પન્ન કરશે; કેમ કે તે સર્વ ગૌરવ ઉપર આવરણ થશે.
6 ੬ ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।
૬તે દિવસે તે તાપથી છાયા તરીકે અને તોફાન તથા વરસાદથી રક્ષણ કરનાર તથા આશ્રયસ્થાન થશે.