< ਯਸਾਯਾਹ 4 >

1 ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।
וְהֶחֱזִיקוּ שֶׁבַע נָשִׁים בְּאִישׁ אֶחָד בַּיּוֹם הַהוּא לֵאמֹר לַחְמֵנוּ נֹאכֵל וְשִׂמְלָתֵנוּ נִלְבָּשׁ רַק יִקָּרֵא שִׁמְךָ עָלֵינוּ אֱסֹף חֶרְפָּתֵֽנוּ׃
2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
בַּיּוֹם הַהוּא יִֽהְיֶה צֶמַח יְהֹוָה לִצְבִי וּלְכָבוֹד וּפְרִי הָאָרֶץ לְגָאוֹן וּלְתִפְאֶרֶת לִפְלֵיטַת יִשְׂרָאֵֽל׃
3 ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।
וְהָיָה ׀ הַנִּשְׁאָר בְּצִיּוֹן וְהַנּוֹתָר בִּירוּשָׁלַ͏ִם קָדוֹשׁ יֵאָמֶר לוֹ כׇּל־הַכָּתוּב לַחַיִּים בִּירוּשָׁלָֽ͏ִם׃
4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।
אִם ׀ רָחַץ אֲדֹנָי אֵת צֹאַת בְּנוֹת־צִיּוֹן וְאֶת־דְּמֵי יְרוּשָׁלַ͏ִם יָדִיחַ מִקִּרְבָּהּ בְּרוּחַ מִשְׁפָּט וּבְרוּחַ בָּעֵֽר׃
5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।
וּבָרָא יְהֹוָה עַל כׇּל־מְכוֹן הַר־צִיּוֹן וְעַל־מִקְרָאֶהָ עָנָן ׀ יוֹמָם וְעָשָׁן וְנֹגַהּ אֵשׁ לֶהָבָה לָיְלָה כִּי עַל־כׇּל־כָּבוֹד חֻפָּֽה׃
6 ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।
וְסֻכָּה תִּֽהְיֶה לְצֵל־יוֹמָם מֵחֹרֶב וּלְמַחְסֶה וּלְמִסְתּוֹר מִזֶּרֶם וּמִמָּטָֽר׃

< ਯਸਾਯਾਹ 4 >