< ਯਸਾਯਾਹ 40 >

1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।
נחמו נחמו עמי יאמר אלהיכם׃
2 ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ।
דברו על לב ירושלם וקראו אליה כי מלאה צבאה כי נרצה עונה כי לקחה מיד יהוה כפלים בכל חטאתיה׃
3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।
קול קורא במדבר פנו דרך יהוה ישרו בערבה מסלה לאלהינו׃
4 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।
כל גיא ינשא וכל הר וגבעה ישפלו והיה העקב למישור והרכסים לבקעה׃
5 ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।
ונגלה כבוד יהוה וראו כל בשר יחדו כי פי יהוה דבר׃
6 ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ।
קול אמר קרא ואמר מה אקרא כל הבשר חציר וכל חסדו כציץ השדה׃
7 ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ!
יבש חציר נבל ציץ כי רוח יהוה נשבה בו אכן חציר העם׃
8 ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।
יבש חציר נבל ציץ ודבר אלהינו יקום לעולם׃
9 ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!
על הר גבה עלי לך מבשרת ציון הרימי בכח קולך מבשרת ירושלם הרימי אל תיראי אמרי לערי יהודה הנה אלהיכם׃
10 ੧੦ ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।
הנה אדני יהוה בחזק יבוא וזרעו משלה לו הנה שכרו אתו ופעלתו לפניו׃
11 ੧੧ ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
כרעה עדרו ירעה בזרעו יקבץ טלאים ובחיקו ישא עלות ינהל׃
12 ੧੨ ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?
מי מדד בשעלו מים ושמים בזרת תכן וכל בשלש עפר הארץ ושקל בפלס הרים וגבעות במאזנים׃
13 ੧੩ ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?
מי תכן את רוח יהוה ואיש עצתו יודיענו׃
14 ੧੪ ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?
את מי נועץ ויבינהו וילמדהו בארח משפט וילמדהו דעת ודרך תבונות יודיענו׃
15 ੧੫ ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।
הן גוים כמר מדלי וכשחק מאזנים נחשבו הן איים כדק יטול׃
16 ੧੬ ਲਬਾਨੋਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸ਼ੂ ਹੋਮ ਬਲੀ ਲਈ ਕਾਫ਼ੀ ਨਹੀਂ ਹਨ।
ולבנון אין די בער וחיתו אין די עולה׃
17 ੧੭ ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।
כל הגוים כאין נגדו מאפס ותהו נחשבו לו׃
18 ੧੮ ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।
ואל מי תדמיון אל ומה דמות תערכו לו׃
19 ੧੯ ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜ਼ੀਰਾਂ ਬਣਾਉਂਦਾ ਹੈ।
הפסל נסך חרש וצרף בזהב ירקענו ורתקות כסף צורף׃
20 ੨੦ ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।
המסכן תרומה עץ לא ירקב יבחר חרש חכם יבקש לו להכין פסל לא ימוט׃
21 ੨੧ ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?
הלוא תדעו הלוא תשמעו הלוא הגד מראש לכם הלוא הבינתם מוסדות הארץ׃
22 ੨੨ ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,
הישב על חוג הארץ וישביה כחגבים הנוטה כדק שמים וימתחם כאהל לשבת׃
23 ੨੩ ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ।
הנותן רוזנים לאין שפטי ארץ כתהו עשה׃
24 ੨੪ ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।
אף בל נטעו אף בל זרעו אף בל שרש בארץ גזעם וגם נשף בהם ויבשו וסערה כקש תשאם׃
25 ੨੫ ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ।
ואל מי תדמיוני ואשוה יאמר קדוש׃
26 ੨੬ ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।
שאו מרום עיניכם וראו מי ברא אלה המוציא במספר צבאם לכלם בשם יקרא מרב אונים ואמיץ כח איש לא נעדר׃
27 ੨੭ ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?
למה תאמר יעקב ותדבר ישראל נסתרה דרכי מיהוה ומאלהי משפטי יעבור׃
28 ੨੮ ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
הלוא ידעת אם לא שמעת אלהי עולם יהוה בורא קצות הארץ לא ייעף ולא ייגע אין חקר לתבונתו׃
29 ੨੯ ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
נתן ליעף כח ולאין אונים עצמה ירבה׃
30 ੩੦ ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,
ויעפו נערים ויגעו ובחורים כשול יכשלו׃
31 ੩੧ ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
וקוי יהוה יחליפו כח יעלו אבר כנשרים ירוצו ולא ייגעו ילכו ולא ייעפו׃

< ਯਸਾਯਾਹ 40 >