< ਯਸਾਯਾਹ 40 >
1 ੧ ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।
Consolád, consolád a mi pueblo, dice vuestro Dios.
2 ੨ ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ।
Hablád según el corazón de Jerusalem: decídle a voces que su tiempo es ya cumplido: que su pecado es perdonado: que doble ha recibido de la mano de Jehová por todos sus pecados.
3 ੩ ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।
Voz que clama en el desierto: Barréd camino a Jehová, enderezád calzada en la soledad a nuestro Dios.
4 ੪ ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।
Todo valle sea alzado, y todo monte y collado se abaje, y lo torcido se enderece, y lo áspero se allane.
5 ੫ ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।
Y la gloria de Jehová se manifestará; y toda carne juntamente verá; que la boca de Jehová habló.
6 ੬ ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ।
Voz que decía: Da voces. Y yo respondí: ¿Qué tengo de decir a voces? Toda carne yerba; y toda su gloria como flor del campo.
7 ੭ ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ!
La yerba se seca, y la flor se cae; porque el viento de Jehová sopló en ella. Ciertamente yerba es el pueblo.
8 ੮ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।
Sécase la yerba, cáese la flor: mas la palabra del Dios nuestro permanece para siempre.
9 ੯ ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!
Súbete sobre un monte alto, anunciadora de Sión: levanta fuertemente tu voz, anunciadora de Jerusalem: levanta, no temas. Di a las ciudades de Judá: Ved aquí el Dios vuestro.
10 ੧੦ ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।
He aquí que el Señor Jehová vendrá con fortaleza, y su brazo se enseñoreará. He aquí que su salario viene con él, y su obra delante de su rostro.
11 ੧੧ ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
Como pastor apacentará su rebaño: en su brazo cogerá los corderos, y en su sobaco los llevará: pastoreará suavemente las paridas.
12 ੧੨ ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?
¿Quién midió las aguas con su puño; y aderezó los cielos con su palmo; y con tres dedos apañó el polvo de la tierra; y pesó los montes con balanza; y los collados con peso?
13 ੧੩ ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?
¿Quién enseñó al Espíritu de Jehová, o le aconsejó enseñándole?
14 ੧੪ ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?
¿A quién demandó consejo para ser avisado? ¿Quién le enseñó el camino del juicio, o le enseñó ciencia, o le mostró la carrera de prudencia?
15 ੧੫ ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।
He aquí que las naciones son estimadas como la gota de un acetre; y como el orín del peso: he aquí que hace desaparecer las islas como un polvo.
16 ੧੬ ਲਬਾਨੋਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸ਼ੂ ਹੋਮ ਬਲੀ ਲਈ ਕਾਫ਼ੀ ਨਹੀਂ ਹਨ।
Ni todo el Líbano bastará para el fuego, ni todos sus animales para sacrificio.
17 ੧੭ ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।
Como nada son todas las naciones delante de él; y en su comparación serán estimadas en menos que nada, y que lo que no es.
18 ੧੮ ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।
¿A qué pues haréis semejante a Dios, o qué imagen le compondréis?
19 ੧੯ ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜ਼ੀਰਾਂ ਬਣਾਉਂਦਾ ਹੈ।
El artífice apareja la imagen de talla: el platero la extiende el oro, y el platero le funde cadenas de plata.
20 ੨੦ ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।
El pobre escoge para ofrecerle madera que no se corrompa: búscase un maestro sabio, que le haga una imagen de talla de manera que no se mueva.
21 ੨੧ ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?
¿No sabéis? ¿No habéis oído? ¿Nunca os lo han dicho desde el principio? ¿No habéis sido enseñados desde que la tierra se fundó?
22 ੨੨ ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,
El está asentado sobre el globo de la tierra, cuyos moradores le son como langostas: él extiende los cielos como una cortina, tiéndelos como una tienda para morar.
23 ੨੩ ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ।
El torna en nada los poderosos; y a los que gobiernan la tierra, hace como que no hubieran sido.
24 ੨੪ ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।
Como si nunca fueran plantados, como si nunca fueran sembrados, como si nunca su tronco hubiera tenido raíz en la tierra; y aun soplando en ellos se secan, y el torbellino los lleva como hojarascas.
25 ੨੫ ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ।
¿Y a qué me haréis semejante para que sea semejante, dice el Santo?
26 ੨੬ ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।
Levantád en alto vuestros ojos y mirád quien creó estas cosas: él saca por cuenta su ejército: a todas llama por sus nombres: ninguna faltará por la multitud de sus fuerzas, y por la fortaleza de la fuerza.
27 ੨੭ ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?
¿Por qué dices Jacob, y hablas Israel: Mi camino es escondido de Jehová, y de mi Dios pasó mi juicio?
28 ੨੮ ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
¿No has sabido? ¿No has oído, que el Dios del siglo es Jehová, el cual creó los términos de la tierra? No se trabaja, ni se fatiga con cansancio; y su entendimiento no hay quien lo alcance.
29 ੨੯ ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
El da esfuerzo al cansado, y multiplica las fuerzas al que no tiene ningunas.
30 ੩੦ ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,
Los mancebos se fatigan, y se cansan: los mozos cayendo caen:
31 ੩੧ ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
Mas los que esperan a Jehová tendrán nuevas fuerzas, levantarán las alas como águilas, correrán y no se cansarán, caminarán y no se fatigarán.