< ਯਸਾਯਾਹ 42 >

1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।
הן עבדי אתמך בו בחירי רצתה נפשי נתתי רוחי עליו משפט לגוים יוציא׃
2 ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਉੱਚੀ ਚੁੱਕੇਗਾ, ਨਾ ਆਪਣਾ ਸ਼ਬਦ ਗਲੀ ਵਿੱਚ ਸੁਣਾਵੇਗਾ।
לא יצעק ולא ישא ולא ישמיע בחוץ קולו׃
3 ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ।
קנה רצוץ לא ישבור ופשתה כהה לא יכבנה לאמת יוציא משפט׃
4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।
לא יכהה ולא ירוץ עד ישים בארץ משפט ולתורתו איים ייחילו׃
5 ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।
כה אמר האל יהוה בורא השמים ונוטיהם רקע הארץ וצאצאיה נתן נשמה לעם עליה ורוח להלכים בה׃
6 ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
אני יהוה קראתיך בצדק ואחזק בידך ואצרך ואתנך לברית עם לאור גוים׃
7 ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ।
לפקח עינים עורות להוציא ממסגר אסיר מבית כלא ישבי חשך׃
8 ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।
אני יהוה הוא שמי וכבודי לאחר לא אתן ותהלתי לפסילים׃
9 ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।
הראשנות הנה באו וחדשות אני מגיד בטרם תצמחנה אשמיע אתכם׃
10 ੧੦ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।
שירו ליהוה שיר חדש תהלתו מקצה הארץ יורדי הים ומלאו איים וישביהם׃
11 ੧੧ ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।
ישאו מדבר ועריו חצרים תשב קדר ירנו ישבי סלע מראש הרים יצוחו׃
12 ੧੨ ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।
ישימו ליהוה כבוד ותהלתו באיים יגידו׃
13 ੧੩ ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ।
יהוה כגבור יצא כאיש מלחמות יעיר קנאה יריע אף יצריח על איביו יתגבר׃
14 ੧੪ ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।
החשיתי מעולם אחריש אתאפק כיולדה אפעה אשם ואשאף יחד׃
15 ੧੫ ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ।
אחריב הרים וגבעות וכל עשבם אוביש ושמתי נהרות לאיים ואגמים אוביש׃
16 ੧੬ ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।
והולכתי עורים בדרך לא ידעו בנתיבות לא ידעו אדריכם אשים מחשך לפניהם לאור ומעקשים למישור אלה הדברים עשיתם ולא עזבתים׃
17 ੧੭ ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”
נסגו אחור יבשו בשת הבטחים בפסל האמרים למסכה אתם אלהינו׃
18 ੧੮ ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!
החרשים שמעו והעורים הביטו לראות׃
19 ੧੯ ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?
מי עור כי אם עבדי וחרש כמלאכי אשלח מי עור כמשלם ועור כעבד יהוה׃
20 ੨੦ ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਤੇਰੇ ਕੰਨ ਤਾਂ ਖੁਲ੍ਹੇ ਹਨ ਪਰ ਤੂੰ ਸੁਣਦਾ ਨਹੀਂ।
ראית רבות ולא תשמר פקוח אזנים ולא ישמע׃
21 ੨੧ ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।
יהוה חפץ למען צדקו יגדיל תורה ויאדיר׃
22 ੨੨ ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!
והוא עם בזוז ושסוי הפח בחורים כלם ובבתי כלאים החבאו היו לבז ואין מציל משסה ואין אמר השב׃
23 ੨੩ ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ?
מי בכם יאזין זאת יקשב וישמע לאחור׃
24 ੨੪ ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ?
מי נתן למשוסה יעקב וישראל לבזזים הלוא יהוה זו חטאנו לו ולא אבו בדרכיו הלוך ולא שמעו בתורתו׃
25 ੨੫ ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।
וישפך עליו חמה אפו ועזוז מלחמה ותלהטהו מסביב ולא ידע ותבער בו ולא ישים על לב׃

< ਯਸਾਯਾਹ 42 >