< ਯਸਾਯਾਹ 43 >
1 ੧ ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।
ヤコブよ、あなたを創造された主はこう言われる。イスラエルよ、あなたを造られた主はいまこう言われる、「恐れるな、わたしはあなたをあがなった。わたしはあなたの名を呼んだ、あなたはわたしのものだ。
2 ੨ ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
あなたが水の中を過ぎるとき、わたしはあなたと共におる。川の中を過ぎるとき、水はあなたの上にあふれることがない。あなたが火の中を行くとき、焼かれることもなく、炎もあなたに燃えつくことがない。
3 ੩ ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।
わたしはあなたの神、主である、イスラエルの聖者、あなたの救主である。わたしはエジプトを与えてあなたのあがないしろとし、エチオピヤとセバとをあなたの代りとする。
4 ੪ ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।
あなたはわが目に尊く、重んぜられるもの、わたしはあなたを愛するがゆえに、あなたの代りに人を与え、あなたの命の代りに民を与える。
5 ੫ ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।
恐れるな、わたしはあなたと共におる。わたしは、あなたの子孫を東からこさせ、西からあなたを集める。
6 ੬ ਮੈਂ ਉੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
わたしは北にむかって『ゆるせ』と言い、南にむかって『留めるな』と言う。わが子らを遠くからこさせ、わが娘らを地の果からこさせよ。
7 ੭ ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।
すべてわが名をもってとなえられる者をこさせよ。わたしは彼らをわが栄光のために創造し、これを造り、これを仕立てた」。
8 ੮ ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲ਼ਿਆਂ ਨੂੰ ਬਾਹਰ ਲਿਆ।
目があっても目しいのような民、耳があっても耳しいのような民を連れ出せ。
9 ੯ ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।
国々はみな相つどい、もろもろの民は集まれ。彼らのうち、だれがこの事を告げ、さきの事どもを、われわれに聞かせることができるか。その証人を出して、おのれの正しい事を証明させ、それを聞いて「これは真実だ」と言わせよ。
10 ੧੦ ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।
主は言われる、「あなたがたはわが証人、わたしが選んだわがしもべである。それゆえ、あなたがたは知って、わたしを信じ、わたしが主であることを悟ることができる。わたしより前に造られた神はなく、わたしより後にもない。
11 ੧੧ ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।
ただわたしのみ主である。わたしのほかに救う者はいない。
12 ੧੨ ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।
わたしはさきに告げ、かつ救い、かつ聞かせた。あなたがたのうちには、ほかの神はなかった。あなたがたはわが証人である」と主は言われる。
13 ੧੩ ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?
「わたしは神である、今より後もわたしは主である。わが手から救い出しうる者はない。わたしがおこなえば、だれが、これをとどめることができよう」。
14 ੧੪ ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।
あなたがたをあがなう者、イスラエルの聖者、主はこう言われる、「あなたがたのために、わたしは人をバビロンにつかわし、すべての貫の木をこわし、カルデヤびとの喜びの声を嘆きに変らせる。
15 ੧੫ ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।
わたしは主、あなたがたの聖者、イスラエルの創造者、あなたがたの王である」。
16 ੧੬ ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,
海のなかに大路を設け、大いなる水の中に道をつくり、
17 ੧੭ ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।
戦車および馬、軍勢および兵士を出てこさせ、これを倒して起きることができないようにし、絶え滅ぼして、灯心の消えうせるようにされる主はこう言われる、
18 ੧੮ ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,
「あなたがたは、さきの事を思い出してはならない、また、いにしえのことを考えてはならない。
19 ੧੯ ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
見よ、わたしは新しい事をなす。やがてそれは起る、あなたがたはそれを知らないのか。わたしは荒野に道を設け、さばくに川を流れさせる。
20 ੨੦ ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
野の獣はわたしをあがめ、山犬および、だちょうもわたしをあがめる。わたしが荒野に水をいだし、さばくに川を流れさせて、わたしの選んだ民に飲ませるからだ。
21 ੨੧ ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।
この民は、わが誉を述べさせるためにわたしが自分のために造ったものである。
22 ੨੨ ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!
ところがヤコブよ、あなたはわたしを呼ばなかった。イスラエルよ、あなたはわたしをうとんじた。
23 ੨੩ ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੁਬਾਨ ਨਾਲ ਤੈਨੂੰ ਅਕਾਇਆ।
あなたは燔祭の羊をわたしに持ってこなかった。また犠牲をもってわたしをあがめなかった。わたしは供え物の重荷をあなたに負わせなかった。また乳香をもってあなたを煩わさなかった。
24 ੨੪ ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।
あなたは金を出して、わたしのために菖蒲を買わず、犠牲の脂肪を供えて、わたしを飽かせず、かえって、あなたの罪の重荷をわたしに負わせ、あなたの不義をもって、わたしを煩わせた。
25 ੨੫ ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।
わたしこそ、わたし自身のためにあなたのとがを消す者である。わたしは、あなたの罪を心にとめない。
26 ੨੬ ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।
あなたは、自分の正しいことを証明するために自分のことを述べて、わたしに思い出させよ。われわれは共に論じよう。
27 ੨੭ ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।
あなたの遠い先祖は罪を犯し、あなたの仲保者らはわたしにそむいた。
28 ੨੮ ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।
それゆえ、わたしは聖所の君たちを汚し、ヤコブを全き滅びにわたし、イスラエルをののしらしめた。