< ਯਸਾਯਾਹ 44 >

1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!
しかし、わがしもべヤコブよ、わたしが選んだイスラエルよ、いま聞け。
2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।
あなたを造り、あなたを胎内に形造り、あなたを助ける主はこう言われる、『わがしもべヤコブよ、わたしが選んだエシュルンよ、恐れるな。
3 ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
わたしは、かわいた地に水を注ぎ、干からびた地に流れをそそぎ、わが霊をあなたの子らにそそぎ、わが恵みをあなたの子孫に与えるからである。
4 ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾਂ।
こうして、彼らは水の中の草のように、流れのほとりの柳のように、生え育つ。
5 ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।
ある人は「わたしは主のものである」と言い、ある人はヤコブの名をもって自分を呼び、またある人は「主のものである」と手にしるして、イスラエルの名をもって自分を呼ぶ』」。
6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
主、イスラエルの王、イスラエルをあがなう者、万軍の主はこう言われる、「わたしは初めであり、わたしは終りである。わたしのほかに神はない。
7 ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।
だれかわたしに等しい者があるか。その者はそれを示し、またそれを告げ、わが前に言いつらねよ。だれが、昔から、きたるべき事を聞かせたか。その者はやがて成るべき事をわれわれに告げよ。
8 ਭੈਅ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ।
恐れてはならない、またおののいてはならない。わたしはこの事を昔から、あなたがたに聞かせなかったか、また告げなかったか。あなたがたはわが証人である。わたしのほかに神があるか。わたしのほかに岩はない。わたしはそのあることを知らない」。
9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।
偶像を造る者は皆むなしく、彼らの喜ぶところのものは、なんの役にも立たない。その信者は見ることもなく、また知ることもない。ゆえに彼らは恥を受ける。
10 ੧੦ ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ?
だれが神を造り、またなんの役にも立たない偶像を鋳たか。
11 ੧੧ ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।
見よ、その仲間は皆恥を受ける。その細工人らは人間にすぎない。彼らが皆集まって立つとき、恐れて共に恥じる。
12 ੧੨ ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।
鉄の細工人はこれを造るのに炭の火をもって細工し、鎚をもってこれを造り、強い腕をもってこれを鍛える。彼が飢えれば力は衰え、水を飲まなければ疲れはてる。
13 ੧੩ ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!
木の細工人は線を引き、鉛筆でえがき、かんなで削り、コンパスでえがき、それを人の美しい姿にしたがって人の形に造り、家の中に安置する。
14 ੧੪ ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।
彼は香柏を切り倒し、あるいはかしの木、あるいはかしわの木を選んで、それを林の木の中で強く育てる。あるいは香柏を植え、雨にそれを育てさせる。
15 ੧੫ ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!
こうして人はその一部をとって、たきぎとし、これをもって身を暖め、またこれを燃やしてパンを焼き、また他の一部を神に造って拝み、刻んだ像に造ってその前にひれ伏す。
16 ੧੬ ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।
その半ばは火に燃やし、その半ばで肉を煮て食べ、あるいは肉をあぶって食べ飽き、また身を暖めて言う、「ああ、暖まった、熱くなった」と。
17 ੧੭ ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ!
そしてその余りをもって神を造って偶像とし、その前にひれ伏して拝み、これに祈って、「あなたはわが神だ、わたしを救え」と言う。
18 ੧੮ ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।
これらの人は知ることがなく、また悟ることがない。その目はふさがれて見ることができず、その心は鈍くなって悟ることができない。
19 ੧੯ ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
その心のうちに思うことをせず、また知識がなく、悟りがないために、「わたしはその半ばを火に燃やし、またその炭火の上でパンを焼き、肉をあぶって食べ、その残りの木をもって憎むべきものを造るのか。木のはしくれの前にひれ伏すのか」と言う者もない。
20 ੨੦ ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ?
彼は灰を食い、迷った心に惑わされて、おのれを救うことができず、また「わが右の手に偽りがあるではないか」と言わない。
21 ੨੧ ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।
ヤコブよ、イスラエルよ、これらの事を心にとめよ。あなたはわがしもべだから。わたしはあなたを造った、あなたはわがしもべだ。イスラエルよ、わたしはあなたを忘れない。
22 ੨੨ ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।
わたしはあなたのとがを雲のように吹き払い、あなたの罪を霧のように消した。わたしに立ち返れ、わたしはあなたをあがなったから。
23 ੨੩ ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।
天よ、歌え、主がこの事をなされたから。地の深き所よ、呼ばわれ。もろもろの山よ、林およびその中のもろもろの木よ、声を放って歌え。主はヤコブをあがない、イスラエルのうちに栄光をあらわされたから。
24 ੨੪ ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।
あなたをあがない、あなたを胎内に造られた主はこう言われる、「わたしは主である。わたしはよろずの物を造り、ただわたしだけが天をのべ、地をひらき、だれがわたしと共にいたか
25 ੨੫ ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।
偽る物のしるしをむなしくし、占う者を狂わせ、賢い者をうしろに退けて、その知識を愚かにする。
26 ੨੬ ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
わたしは、わがしもべの言葉を遂げさせ、わが使の計りごとを成らせ、エルサレムについては、『これは民の住む所となる』と言い、ユダのもろもろの町については、『ふたたび建てられる、わたしはその荒れ跡を興そう』と言い、
27 ੨੭ ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।
また淵については、『かわけ、わたしはあなたのもろもろの川を干す』と言い、
28 ੨੮ ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।
またクロスについては、『彼はわが牧者、わが目的をことごとくなし遂げる』と言い、エルサレムについては、『ふたたび建てられる』と言い、神殿については、『あなたの基がすえられる』と言う」。

< ਯਸਾਯਾਹ 44 >