< ਯਸਾਯਾਹ 47 >

1 ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
Сиђи и седи у прах, девојко, кћери вавилонска; седи на земљу, нема престола, кћери халдејска; јер се нећеш више звати нежна и љупка.
2 ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਚੁੱਕ ਲੈ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਪਾਰ ਲੰਘ!
Узми жрвње, и мељи брашно, откриј косу своју, изуј се, загали ноге, иди преко река.
3 ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।
Откриће се голотиња твоја, и видеће се срамота твоја; осветићу се, и нико ми неће сметати.
4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।
Име је Избавитељу нашем Господ над војскама, Светац Израиљев.
5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ!
Седи ћутећи, и уђи у таму, кћери халдејска; јер се нећеш више звати госпођа царствима.
6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।
Разгневих се на народ свој, оскврних наследство своје и предадох га теби у руке; а ти им не показа милост; на старце си метала претешки јарам свој;
7 ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ।
И говорила си: Довека ћу бити госпођа; али никад ниси то узимала на ум, нити си помишљала шта ће бити на послетку.
8 ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ।
Сада дакле чуј ово, која живиш у сластима и без бриге седиш и говориш у срцу свом: Ја сам, и нема друге осим мене, нећу бити удовица нити ћу осиротети.
9 ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ।
То ће ти обоје доћи уједанпут, у исти дан, да осиротиш и обудовиш, доћи ће ти потпуно, ради мноштва чини твојих и ради велике силе чарања твог.
10 ੧੦ ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!
Јер си се поуздала у злоћу своју говорећи: Нико ме не види. Мудрост твоја и знање твоје преварише те, те си говорила у срцу свом: Ја сам, и осим мене нема друге.
11 ੧੧ ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ।
Зато ће доћи на те зло, а нећеш знати одакле излази, и попашће те невоља, да је нећеш моћи одбити, и доћи ће на те уједанпут погибао, за коју нећеш знати.
12 ੧੨ ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!
Стани сада с врачањем својим и с мноштвом чини својих, око којих си се трудила од младости своје, не би ли се помогла, не би ли се окрепила.
13 ੧੩ ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
Уморила си се од мноштва намера својих; нека стану сада звездари, који гледају звезде, који проричу сваког месеца, и нека те сачувају од оног што ће доћи на те.
14 ੧੪ ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!
Гле, они су као плева, огањ ће их спалити, ни сами себе неће избавити из пламена; неће остати угља да се ко огреје, ни огња да би се поседело код њега.
15 ੧੫ ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।
Такви ће бити они с којима си се трудила и с којима си трговала од младости своје, разбећи ће се сваки на своју страну; неће бити никога да те избави.

< ਯਸਾਯਾਹ 47 >