< ਯਸਾਯਾਹ 48 >
1 ੧ ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
Listen to these things, O house of Jacob, you who are called by the name of Israel, and who went forth from the waters of Judah. You swear by the name of the Lord and you call to mind the God of Israel, but not in truth, and not in justice.
2 ੨ ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।
For they have been called from the holy city, and they have been founded upon the God of Israel. The Lord of hosts is his name.
3 ੩ ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।
From that time, I announced the former things. They went forth from my mouth, and I have caused them to be heard. I wrought these things suddenly, and they were fulfilled.
4 ੪ ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,
For I knew that you are stubborn, and that your neck is like an iron sinew, and that your forehead is like brass.
5 ੫ ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!
From that time, I foretold to you. Before these things happened, I revealed them to you, lest you say: “My idols have accomplished these things, and my graven and molten images have commanded them.”
6 ੬ ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।
See all the things that you have heard. But were you the ones who announced them? From that time, I caused you to hear about new things, and you do not know how these were preserved.
7 ੭ ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੇਂ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।
They are created now, and not in that time. And even before today, you did not hear of them; otherwise, you might say, “Behold, I knew them.”
8 ੮ ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।
You have neither heard, nor known, nor were your ears open in that time. For I knew that you would transgress greatly, and so I called you a transgressor from the womb.
9 ੯ ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।
For the sake of my name, I will take the face of my fury far away. And for the sake of my praise, I will bridle you, lest you perish.
10 ੧੦ ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ।
Behold, I have refined you, but not like silver. I have chosen you for the furnace of poverty.
11 ੧੧ ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।
For my sake, for my own sake, I will do it, so that I may not be blasphemed. For I will not give my glory to another.
12 ੧੨ ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ।
Listen to me, O Jacob, and Israel whom I call. I am the same, I am the first, and I am the last.
13 ੧੩ ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।
Also, my hand has founded the earth, and my right hand has measured the heavens. I will call them, and they will stand together.
14 ੧੪ ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
Gather together, all of you, and listen. Who among them has announced these things? The Lord has loved him; he will do his will with Babylon, and his arm is upon the Chaldeans.
15 ੧੫ ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ।
I am, I have spoken, and I have called him. I have led him forward, and his way has been straight.
16 ੧੬ ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ।
Draw near to me, and listen to this. From the beginning, I have not spoken in secret. From the time before it happened, I was there. And now, the Lord God has sent me, and his Spirit.
17 ੧੭ ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।
Thus says the Lord, your Redeemer, the Holy One of Israel: I am the Lord, your God, who teaches you beneficial things, who guides you in the way that you walk.
18 ੧੮ ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,
If only you had paid attention to my commandments! Your peace would have been like a river, and your justice would have been like the waves of the sea,
19 ੧੯ ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।
and your offspring would have been like the sand, and the stock from your loins would have been like its stones. His name would not have passed away, nor would it have been worn away before my face.
20 ੨੦ ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!
Depart from Babylon! Flee from the Chaldeans! Announce it with a voice of exultation. Cause it to be heard, and carry it even to the ends of the earth. Say: “The Lord has redeemed his servant Jacob.”
21 ੨੧ ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।
They did not thirst in the desert, when he led them out. He produced water from the rock for them. For he split the rock, and the waters flowed out.
22 ੨੨ ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।
“There is no peace for the impious,” says the Lord.