< ਯਸਾਯਾਹ 5 >

1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।
我要為我所親愛的唱歌, 是我所愛者的歌,論他葡萄園的事: 我所親愛的有葡萄園在肥美的山岡上。
2 ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
他刨挖園子,撿去石頭, 栽種上等的葡萄樹, 在園中蓋了一座樓, 又鑿出壓酒池; 指望結好葡萄, 反倒結了野葡萄。
3 ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।
耶路撒冷的居民和猶大人哪, 請你們現今在我與我的葡萄園中,斷定是非。
4 ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ?
我為我葡萄園所做之外, 還有甚麼可做的呢? 我指望結好葡萄, 怎麼倒結了野葡萄呢?
5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।
現在我告訴你們, 我要向我葡萄園怎樣行: 我必撤去籬笆,使它被吞滅, 拆毀牆垣,使它被踐踏。
6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।
我必使它荒廢,不再修理, 不再鋤刨,荊棘蒺藜倒要生長。 我也必命雲不降雨在其上。
7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।
萬軍之耶和華的葡萄園就是以色列家; 他所喜愛的樹就是猶大人。 他指望的是公平, 誰知倒有暴虐; 指望的是公義, 誰知倒有冤聲。
8 ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!
禍哉!那些以房接房, 以地連地, 以致不留餘地的, 只顧自己獨居境內。
9 ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,
我耳聞萬軍之耶和華說: 必有許多又大又美的房屋 成為荒涼,無人居住。
10 ੧੦ ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।
三十畝葡萄園只出一罷特酒; 一賀梅珥穀種只結一伊法糧食。
11 ੧੧ ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!
禍哉!那些清早起來追求濃酒, 留連到夜深,甚至因酒發燒的人。
12 ੧੨ ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।
他們在筵席上 彈琴,鼓瑟,擊鼓,吹笛,飲酒, 卻不顧念耶和華的作為, 也不留心他手所做的。
13 ੧੩ ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।
所以,我的百姓因無知就被擄去; 他們的尊貴人甚是飢餓, 群眾極其乾渴。
14 ੧੪ ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ। (Sheol h7585)
故此,陰間擴張其欲, 開了無限量的口; 他們的榮耀、群眾、繁華, 並快樂的人都落在其中。 (Sheol h7585)
15 ੧੫ ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,
卑賤人被壓服; 尊貴人降為卑; 眼目高傲的人也降為卑。
16 ੧੬ ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।
惟有萬軍之耶和華因公平而崇高; 聖者上帝因公義顯為聖。
17 ੧੭ ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।
那時,羊羔必來吃草,如同在自己的草場; 豐肥人的荒場被遊行的人吃盡。
18 ੧੮ ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!
禍哉!那些以虛假之細繩牽罪孽的人! 他們又像以套繩拉罪惡,
19 ੧੯ ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!
說:任他急速行,趕快成就他的作為, 使我們看看; 任以色列聖者所謀劃的臨近成就, 使我們知道。
20 ੨੦ ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
禍哉!那些稱惡為善,稱善為惡, 以暗為光,以光為暗, 以苦為甜,以甜為苦的人。
21 ੨੧ ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!
禍哉!那些自以為有智慧, 自看為通達的人。
22 ੨੨ ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!
禍哉!那些勇於飲酒, 以能力調濃酒的人。
23 ੨੩ ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!
他們因受賄賂,就稱惡人為義, 將義人的義奪去。
24 ੨੪ ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।
火苗怎樣吞滅碎稭, 乾草怎樣落在火焰之中, 照樣,他們的根必像朽物, 他們的花必像灰塵飛騰; 因為他們厭棄萬軍之耶和華的訓誨, 藐視以色列聖者的言語。
25 ੨੫ ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
所以,耶和華的怒氣向他的百姓發作。 他的手伸出攻擊他們,山嶺就震動; 他們的屍首在街市上好像糞土。 雖然如此,他的怒氣還未轉消; 他的手仍伸不縮。
26 ੨੬ ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।
他必豎立大旗,招遠方的國民, 發嘶聲叫他們從地極而來; 看哪,他們必急速奔來。
27 ੨੭ ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।
其中沒有疲倦的,絆跌的; 沒有打盹的,睡覺的; 腰帶並不放鬆, 鞋帶也不折斷。
28 ੨੮ ਉਨ੍ਹਾਂ ਦੇ ਤੀਰ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।
他們的箭快利, 弓也上了弦。 馬蹄算如堅石, 車輪好像旋風。
29 ੨੯ ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।
他們要吼叫,像母獅子, 咆哮,像少壯獅子; 他們要咆哮抓食, 坦然叼去,無人救回。
30 ੩੦ ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।
那日,他們要向以色列人吼叫, 像海浪匉訇; 人若望地,只見黑暗艱難, 光明在雲中變為昏暗。

< ਯਸਾਯਾਹ 5 >