< ਯਸਾਯਾਹ 51 >

1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!
Čujte me, vi koji za pravdom težite, koji Jahvu tražite; pogledajte stijenu iz koje ste isječeni i jamu duboku iz koje ste izvađeni.
2 ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।
Pogledajte oca svoga Abrahama i Saru koja vas porodi! Jest, sam bijaše kad sam ga pozvao, al' sam ga blagoslovio i umnožio.”
3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ।
Jest, Jahvi se sažalio Sion, sažalile mu se njegove razvaline. Pustaru će njegovu učiniti poput Edena, a stepu poput Vrta Jahvina. Klicanje i radost njim će odjekivat', i zahvalnice i glas hvalospjeva.
4 ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।
“Pomno me slušaj, puče moj, počujte me, narodi! Jer od mene Zakon dolazi i moje pravo za svjetlo narodima.
5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।
Brzo će stići pravda moja, moje će spasenje doći kao svjetlost. Moja će mišica suditi narodima. Mene očekuju otoci i u moju se mišicu uzdaju.
6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।
K nebu oči podignite, na zemlju dolje pogledajte. K'o dim će se rasplinut' nebesa, zemlja će se k'o haljina istrošit', kao komarci nestat će joj žitelji. Ali će spasenje moje trajati dovijeka, i pravdi mojoj neće biti kraja.
7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Poslušajte me, vi koji poznajete pravo, narode kojima je moj Zakon u srcu. Ne bojte se poruge ljudske, ne plašite se uvreda!
8 ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।
Jer moljac će ih razjesti kao haljinu, crv će ih rastočiti kao vunu. Ali će pravda moja trajati dovijeka i spas moj od koljena do koljena.”
9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?
Probudi se! Probudi se! Opaši se snagom, mišice Jahvina! Probudi se, kao u dane davne, za drevnih naraštaja. Nisi li ti rasjekla Rahaba i probola Zmaja?
10 ੧੦ ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?
Nisi li ti isušila more, vodu velikog bezdana, i od dubine morske put načinila da njime prolaze otkupljeni?
11 ੧੧ ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।
Vratit će se oni što ih je oslobodio Jahve i s radosnim kricima doći će na Sion. Vječna će sreća biti nad glavama, pratit će ih klicanje i radost, nestat će tuge i jecaja.
12 ੧੨ ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?
Ja, ja sam tješitelj vaš. Tko si ti da se bojiš smrtna čovjeka i sina čovječjeg, koji je kao trava?
13 ੧੩ ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?
Zaboravio si Jahvu, svoga Stvoritelja, koji razastrije nebesa i koji zemlju utemelji; sveudilj strepiš, svaki dan, od tlačiteljeve jarosti. Kao da je pregnuo da te uništi. Ali gdje je sad jarost tlačiteljeva?
14 ੧੪ ਝੁੱਕਿਆ ਹੋਇਆ ਕੈਦੀ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।
Doskora će biti slobodan sužanj, neće umrijeti u jami, niti će mu kruha nedostajati.
15 ੧੫ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ!
Jer, ja sam Jahve, Bog tvoj, koji burkam more da mu valovi buče, ime mi je Jahve nad Vojskama.
16 ੧੬ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।
Svoje sam ti riječi stavio u usta, u sjenu svoje ruke sakrio sam te kad sam razastro nebesa, utemeljio zemlju i rekao Sionu: “Ti si narod moj!”
17 ੧੭ ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।
Probudi se, probudi se, ustani, Jeruzaleme! Ti koji si pio iz ruke Jahvine čašu gnjeva njegova. Ispio si pehar opojni, do dna ga iskapio.
18 ੧੮ ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।
Od svih sinova koje je rodio ne bješe nikog da ga vodi; od svih sinova koje je podigao ne bješe nikog da ga pridrži.
19 ੧੯ ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?
Ovo te dvoje pogodilo - tko da te požali? - pohara i rasap, glad i mač - tko da te utješi?
20 ੨੦ ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।
Sinovi ti leže obamrli po uglovima svih ulica, kao antilopa u mreži, puni gnjeva Jahvina, prijetnje Boga tvojega.
21 ੨੧ ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।
Zato čuj ovo, bijedniče, pijan, ali ne od vina.
22 ੨੨ ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।
Ovako govori Jahve, Gospod tvoj, tvoj Bog, branitelj tvoga naroda: “Iz ruke ti, evo, uzimam čašu opojnu, pehar gnjeva svojega: nećeš ga više piti.
23 ੨੩ ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।
Stavit ću je u ruke tvojim tlačiteljima, onima koji su ti govorili: 'Prigni se da prijeđemo!' I ti si im leđa kao tlo podmetao, kao put za prolaznike.

< ਯਸਾਯਾਹ 51 >