< ਯਸਾਯਾਹ 52 >

1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।
ئەی سییۆن، بەئاگا بە! بەئاگا بە! بەرگی هێزت لەبەر بکە، ئەی ئۆرشەلیم، شاری پیرۆز، بەرگی جوانیت بپۆشە، چونکە ئیتر لەمەودوا نایەتە ناوت خەتەنە نەکراو و گڵاو.
2 ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!
ئەی ئۆرشەلیم، لەناو خۆڵ هەستە و خۆت بتەکێنە، لەسەر تەخت دابنیشە. ئەی ڕاپێچکراوەکە، شاری سییۆن، کۆتەکانی ملت بکەرەوە.
3 ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖ਼ਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ।
ئێستا یەزدان ئەمە دەفەرموێت: «بەخۆڕایی فرۆشران، بەبێ پارە دەکڕدرێنەوە.»
4 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਤਾਂ ਜੋ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਸ ਨੂੰ ਬਿਨ੍ਹਾਂ ਕਾਰਨ ਦਬਾਇਆ।
هەروەها یەزدانی باڵادەست ئەمە دەفەرموێت: «سەرەتا گەلەکەم دابەزین بۆ میسر و ئاوارەبوون لەوێ، لەم دواییانەشدا ئاشور ستەمی لێدەکرد.»
5 ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।
یەزدان دەفەرموێت: «ئێستا لێرە چیم هەیە؟ «گەلەکەم بەخۆڕایی بردرا و فەرمانڕەواکانی دەلوورێنن، بەردەوام بە درێژایی ڕۆژیش کفر بە ناوی من دەکرێت.
6 ਇਸ ਲਈ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਉਸ ਦਿਨ ਉਹ ਜਾਣੇਗੀ ਕਿ ਮੈਂ ਉਹ ਹੀ ਹਾਂ ਜੋ ਪਹਿਲਾਂ ਤੋਂ ਹੀ ਬੋਲਿਆ, ਵੇਖ, ਮੈਂ ਹੀ ਹਾਂ।
لەبەر ئەوە گەلەکەم بە ناوی من ئاشنا دەبن، لەو ڕۆژەدا دەزانن ئەوەتام، ئەوە منم کە ئەم بەڵێنە دەدەم.» یەزدان دەفەرموێت.
7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
چەند جوانە لەسەر چیاکان پێیەکانی مزگێنیدەران، ڕاگەیەنەری ئاشتی، مزگێنیدەری خۆشی، ڕاگەیەنەری ڕزگاری، ئەوانەی بە سییۆن دەڵێن: «خودات پاشایەتی دەکات!»
8 ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।
گوێ بگرە! ئێشکگرەکانت دەنگیان هەڵدەبڕن، پێکەوە هاواری خۆشی دەکەن، بە چاوی خۆیان دەبینن کاتێک یەزدان دەگەڕێتەوە بۆ سییۆن.
9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।
ئەی کەلاوەکانی ئۆرشەلیم، پێکەوە بە خۆشی گۆرانی بڵێن، چونکە یەزدان دڵنەوایی گەلەکەی خۆی دەکات، بێگومان ئۆرشەلیم دەکڕێتەوە.
10 ੧੦ ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।
یەزدان بازووی پیرۆزی خۆی هەڵدەکات لەبەرچاوی هەموو نەتەوەکان، هەر چوار لای زەویش ڕزگاریی خودای ئێمە دەبینن.
11 ੧੧ ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।
ئەی هەڵگرانی کەلوپەلی پەرستگای یەزدان، جیا بنەوە، جیا بنەوە، لە بابل بچنە دەرەوە! دەست لە هیچ شتێکی گڵاو مەدەن! لەناوی وەرنە دەرەوە، خۆتان پاک بکەنەوە!
12 ੧੨ ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ।
بەڵام بە پەلە دەرناچن، بە هەڵاتن ناڕۆن، چونکە یەزدان لەبەردەمتانەوە دەڕوات، خودای ئیسرائیل پاشڕەو و پارێزەرتانە.
13 ੧੩ ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।
ببینە، بەندەکەم وا بە وریاییەوە هەڵسوکەوت دەکات، بەرز و بڵند و زۆر پایەبەرز دەبێت.
14 ੧੪ ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!
وەک ئەوەی زۆر کەس واقیان لێی وڕما، دیمەنی وەک مرۆڤ نەبوو، وێنەی لە ئادەمیزاد نەدەچوو،
15 ੧੫ ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।
ئاوا زۆر لە نەتەوەکان لێی سەرسام دەبن، لەبەر ئەو پاشایان دەمی خۆیان دەگرن، چونکە ئەوەی بۆیان باس نەکرابوو دەیبینن، ئەوەی نەیانبیستبوو تێی دەگەن.

< ਯਸਾਯਾਹ 52 >