< ਯਸਾਯਾਹ 53 >

1 ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?
מִי הֶאֱמִין לִשְׁמֻעָתֵנוּ וּזְרוֹעַ יְהֹוָה עַל־מִי נִגְלָֽתָה׃
2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।
וַיַּעַל כַּיּוֹנֵק לְפָנָיו וְכַשֹּׁרֶשׁ מֵאֶרֶץ צִיָּה לֹא־תֹאַר לוֹ וְלֹא הָדָר וְנִרְאֵהוּ וְלֹֽא־מַרְאֶה וְנֶחְמְדֵֽהוּ׃
3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
נִבְזֶה וַחֲדַל אִישִׁים אִישׁ מַכְאֹבוֹת וִידוּעַ חֹלִי וּכְמַסְתֵּר פָּנִים מִמֶּנּוּ נִבְזֶה וְלֹא חֲשַׁבְנֻֽהוּ׃
4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
אָכֵן חֳלָיֵנוּ הוּא נָשָׂא וּמַכְאֹבֵינוּ סְבָלָם וַאֲנַחְנוּ חֲשַׁבְנֻהוּ נָגוּעַ מֻכֵּה אֱלֹהִים וּמְעֻנֶּֽה׃
5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
וְהוּא מְחֹלָל מִפְּשָׁעֵנוּ מְדֻכָּא מֵעֲוֺנֹתֵינוּ מוּסַר שְׁלוֹמֵנוּ עָלָיו וּבַחֲבֻרָתוֹ נִרְפָּא־לָֽנוּ׃
6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
כֻּלָּנוּ כַּצֹּאן תָּעִינוּ אִישׁ לְדַרְכּוֹ פָּנִינוּ וַיהֹוָה הִפְגִּיעַ בּוֹ אֵת עֲוֺן כֻּלָּֽנוּ׃
7 ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
נִגַּשׂ וְהוּא נַעֲנֶה וְלֹא יִפְתַּח־פִּיו כַּשֶּׂה לַטֶּבַח יוּבָל וּכְרָחֵל לִפְנֵי גֹזְזֶיהָ נֶאֱלָמָה וְלֹא יִפְתַּח פִּֽיו׃
8 ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
מֵעֹצֶר וּמִמִּשְׁפָּט לֻקָּח וְאֶת־דּוֹרוֹ מִי יְשׂוֹחֵחַ כִּי נִגְזַר מֵאֶרֶץ חַיִּים מִפֶּשַׁע עַמִּי נֶגַע לָֽמוֹ׃
9 ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।
וַיִּתֵּן אֶת־רְשָׁעִים קִבְרוֹ וְאֶת־עָשִׁיר בְּמֹתָיו עַל לֹא־חָמָס עָשָׂה וְלֹא מִרְמָה בְּפִֽיו׃
10 ੧੦ ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
וַיהֹוָה חָפֵץ דַּכְּאוֹ הֶחֱלִי אִם־תָּשִׂים אָשָׁם נַפְשׁוֹ יִרְאֶה זֶרַע יַאֲרִיךְ יָמִים וְחֵפֶץ יְהֹוָה בְּיָדוֹ יִצְלָֽח׃
11 ੧੧ ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
מֵעֲמַל נַפְשׁוֹ יִרְאֶה יִשְׂבָּע בְּדַעְתּוֹ יַצְדִּיק צַדִּיק עַבְדִּי לָֽרַבִּים וַעֲוֺנֹתָם הוּא יִסְבֹּֽל׃
12 ੧੨ ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
לָכֵן אֲחַלֶּק־לוֹ בָרַבִּים וְאֶת־עֲצוּמִים יְחַלֵּק שָׁלָל תַּחַת אֲשֶׁר הֶעֱרָה לַמָּוֶת נַפְשׁוֹ וְאֶת־פֹּשְׁעִים נִמְנָה וְהוּא חֵטְא־רַבִּים נָשָׂא וְלַפֹּשְׁעִים יַפְגִּֽיעַ׃

< ਯਸਾਯਾਹ 53 >