< ਯਸਾਯਾਹ 53 >
1 ੧ ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?
Ко верова проповедању нашем, и мишица Господња коме се откри?
2 ੨ ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।
Јер изниче пред Њим као шибљика, и као корен из суве земље; не би обличја ни лепоте у Њега; и видесмо Га, и не беше ништа на очима, чега ради бисмо Га пожелели.
3 ੩ ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
Презрен беше и одбачен између људи, болник и вичан болестима, и као један од кога свак заклања лице, презрен да Га низашта не узимасмо.
4 ੪ ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
А Он болести наше носи и немоћи наше узе на се, а ми мишљасмо да је рањен, да Га Бог бије и мучи.
5 ੫ ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
Али Он би рањен за наше преступе, избијен за наша безакоња; кар беше на Њему нашег мира ради, и раном Његовом ми се исцелисмо.
6 ੬ ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
Сви ми као овце зађосмо, сваки нас се окрену својим путем, и Господ пусти на Њ безакоње свих нас.
7 ੭ ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
Мучен би и злостављен, али не отвори уста својих; као јагње на заклање вођен би и као овца нема пред оним који је стриже не отвори уста својих.
8 ੮ ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
Од тескобе и од суда узе се, а род Његов ко ће исказати? Јер се истрже из земље живих и за преступе народа мог би рањен.
9 ੯ ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।
Одредише Му гроб са злочинцима, али на смрти би с богатим, јер не учини неправду, нити се нађе превара у устима Његовим.
10 ੧੦ ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
Али Господу би воља да Га бије, и даде Га на муке; кад положи душу своју у принос за грех, видеће натражје, продужиће дане, и шта је Господу угодно напредоваће Његовом руком.
11 ੧੧ ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
Видеће труд душе своје и наситиће се; праведни слуга мој оправдаће многе својим познањем, и сам ће носити безакоња њихова.
12 ੧੨ ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
Зато ћу Му дати део за многе, и са силнима ће делити плен, јер је дао душу своју на смрт, и би метнут међу злочинце, и сам носи грехе многих, и за злочинце се моли.