< ਯਸਾਯਾਹ 55 >
1 ੧ ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!
"Come, everyone who thirsts, to the waters. Come, he who has no money, buy, and eat. Yes, come, buy wine and milk without money and without price.
2 ੨ ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।
Why do you spend money for that which is not bread? and your labor for that which doesn't satisfy? Listen diligently to me, and eat you that which is good, and let your soul delight itself in fatness.
3 ੩ ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।
Turn your ear, and come to me; hear, and your soul shall live: and I will make an everlasting covenant with you, the faithful kindnesses of David.
4 ੪ ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।
Look, I have given him for a witness to the peoples, a leader and commander to the peoples.
5 ੫ ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।
Look, you shall call a nation that you do not know; and a nation that did not know you shall run to you, because of the LORD your God, and for the Holy One of Israel; for he has glorified you."
6 ੬ ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
Seek the LORD while he may be found; call you on him while he is near:
7 ੭ ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
let the wicked forsake his way, and the unrighteous man his thoughts; and let him return to the LORD, and he will have mercy on him; and to our God, for he will abundantly pardon.
8 ੮ ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
"For my thoughts are not your thoughts, neither are your ways my ways," says the LORD.
9 ੯ ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
"For as the heavens are higher than the earth, so are my ways higher than your ways, and my thoughts than your thoughts.
10 ੧੦ ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
For as the rain comes down and the snow from the sky, and doesn't return there, but waters the earth, and makes it bring forth and bud, and gives seed to the sower and bread to the eater;
11 ੧੧ ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
so shall my word be that goes forth out of my mouth: it shall not return to me void, but it shall accomplish that which I please, and it shall prosper in the thing I sent it to do.
12 ੧੨ ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
For you shall go out with joy, and be led forth with peace: the mountains and the hills shall break forth before you into singing; and all the trees of the fields shall clap their hands.
13 ੧੩ ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।
Instead of the thorn shall come up the fir tree; and instead of the brier shall come up the myrtle tree: and it shall be to the LORD for a name, for an everlasting sign that shall not be cut off."