< ਯਸਾਯਾਹ 56 >

1 ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
כה אמר יהוה שמרו משפט ועשו צדקה כי קרובה ישועתי לבוא וצדקתי להגלות
2 ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ।
אשרי אנוש יעשה זאת ובן אדם יחזיק בה--שמר שבת מחללו ושמר ידו מעשות כל רע
3 ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।
ואל יאמר בן הנכר הנלוה אל יהוה לאמר הבדל יבדילני יהוה מעל עמו ואל יאמר הסריס הן אני עץ יבש
4 ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,
כי כה אמר יהוה לסריסים אשר ישמרו את שבתותי ובחרו באשר חפצתי ומחזיקים בבריתי
5 ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।
ונתתי להם בביתי ובחומתי יד ושם--טוב מבנים ומבנות שם עולם אתן לו אשר לא יכרת
6 ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,
ובני הנכר הנלוים על יהוה לשרתו ולאהבה את שם יהוה להיות לו לעבדים--כל שמר שבת מחללו ומחזיקים בבריתי
7 ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
והביאותים אל הר קדשי ושמחתים בבית תפלתי--עולתיהם וזבחיהם לרצון על מזבחי כי ביתי בית תפלה יקרא לכל העמים
8 ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।
נאם אדני יהוה מקבץ נדחי ישראל עוד אקבץ עליו לנקבציו
9 ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!
כל חיתו שדי אתיו לאכל כל חיתו ביער
10 ੧੦ ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
צפו עורים כלם לא ידעו--כלם כלבים אלמים לא יוכלו לנבח הזים שכבים אהבי לנום
11 ੧੧ ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।
והכלבים עזי נפש לא ידעו שבעה והמה רעים לא ידעו הבין כלם לדרכם פנו איש לבצעו מקצהו
12 ੧੨ ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।
אתיו אקחה יין ונסבאה שכר והיה כזה יום מחר גדול יתר מאד

< ਯਸਾਯਾਹ 56 >