< ਯਸਾਯਾਹ 56 >
1 ੧ ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
Сия глаголет Господь: сохраните суд и сотворите правду, приближися бо спасение Мое приити и милость Моя открытися.
2 ੨ ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ।
Блажен муж творяй сия, и человек держайся их, и храняй субботы не оскверняти, и блюдый руце свои не творити неправды.
3 ੩ ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।
Да не глаголет иноплеменник приложивыйся ко Господеви: еда отлучит мя Господь от людий Своих? И да не глаголет каженик, яко аз есмь древо сухо.
4 ੪ ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,
Сия глаголет Господь кажеником: елицы сохранят субботы Моя и изберут яже Аз хощу и содержат завет Мой,
5 ੫ ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।
дам им в дому Моем и во ограде Моей место именито, лучшее от сынов и дщерей, имя вечно дам им, и не оскудеет:
6 ੬ ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,
и иноплеменником приложившымся Господеви работати Ему и любити имя Господне, еже быти Ему в рабы и рабыни, и вся снабдящыя субботы Моя не оскверняти и держащыя завет Мой,
7 ੭ ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
введу я в гору святую Мою и возвеселю я в дому молитвы Моея: всесожжения их и жертвы их будут приятны на требнице Моем: дом бо Мой дом молитвы наречется всем языком,
8 ੮ ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।
глаголет Господь, собираяй разсеяныя Израилевы, яко соберу к нему собор.
9 ੯ ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!
Вси зверие дивии, приидите, ядите, вси зверие дубравнии.
10 ੧੦ ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
Видите, яко вси ослепоша, не разумеша смыслити, вси пси немии не возмогут лаяти, видяще сны на ложи, любяще дремати,
11 ੧੧ ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।
и пси безстуднии душею, не ведяще сытости: и суть лукави, не ведяще смысла, вси путем своим последоваша, кийждо уклонишася в лихоимство свое, от перваго и до последняго.
12 ੧੨ ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।
Приидите, да возмем вино и наполнимся пиянства, и будет яко днесь, тако и заутра, и много множае.