< ਯਸਾਯਾਹ 57 >

1 ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।
הצדיק אבד ואין איש שם על לב ואנשי חסד נאספים באין מבין כי מפני הרעה נאסף הצדיק׃
2 ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।
יבוא שלום ינוחו על משכבותם הלך נכחו׃
3 ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!
ואתם קרבו הנה בני עננה זרע מנאף ותזנה׃
4 ਤੁਸੀਂ ਕਿਸ ਦੇ ਉੱਤੇ ਮਖ਼ੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ?
על מי תתענגו על מי תרחיבו פה תאריכו לשון הלוא אתם ילדי פשע זרע שקר׃
5 ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ!
הנחמים באלים תחת כל עץ רענן שחטי הילדים בנחלים תחת סעפי הסלעים׃
6 ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?
בחלקי נחל חלקך הם הם גורלך גם להם שפכת נסך העלית מנחה העל אלה אנחם׃
7 ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।
על הר גבה ונשא שמת משכבך גם שם עלית לזבח זבח׃
8 ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!
ואחר הדלת והמזוזה שמת זכרונך כי מאתי גלית ותעלי הרחבת משכבך ותכרת לך מהם אהבת משכבם יד חזית׃
9 ਤੂੰ ਤੇਲ ਲੈ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ! (Sheol h7585)
ותשרי למלך בשמן ותרבי רקחיך ותשלחי צריך עד מרחק ותשפילי עד שאול׃ (Sheol h7585)
10 ੧੦ ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।
ברב דרכך יגעת לא אמרת נואש חית ידך מצאת על כן לא חלית׃
11 ੧੧ ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।
ואת מי דאגת ותיראי כי תכזבי ואותי לא זכרת לא שמת על לבך הלא אני מחשה ומעלם ואותי לא תיראי׃
12 ੧੨ ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।
אני אגיד צדקתך ואת מעשיך ולא יועילוך׃
13 ੧੩ ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।
בזעקך יצילך קבוציך ואת כלם ישא רוח יקח הבל והחוסה בי ינחל ארץ ויירש הר קדשי׃
14 ੧੪ ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ!
ואמר סלו סלו פנו דרך הרימו מכשול מדרך עמי׃
15 ੧੫ ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
כי כה אמר רם ונשא שכן עד וקדוש שמו מרום וקדוש אשכון ואת דכא ושפל רוח להחיות רוח שפלים ולהחיות לב נדכאים׃
16 ੧੬ ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।
כי לא לעולם אריב ולא לנצח אקצוף כי רוח מלפני יעטוף ונשמות אני עשיתי׃
17 ੧੭ ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।
בעון בצעו קצפתי ואכהו הסתר ואקצף וילך שובב בדרך לבו׃
18 ੧੮ ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ।
דרכיו ראיתי וארפאהו ואנחהו ואשלם נחמים לו ולאבליו׃
19 ੧੯ ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।
בורא נוב שפתים שלום שלום לרחוק ולקרוב אמר יהוה ורפאתיו׃
20 ੨੦ ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।
והרשעים כים נגרש כי השקט לא יוכל ויגרשו מימיו רפש וטיט׃
21 ੨੧ ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।
אין שלום אמר אלהי לרשעים׃

< ਯਸਾਯਾਹ 57 >