< ਯਸਾਯਾਹ 58 >
1 ੧ ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!
Cry aloud, spare not, lift up your voice like a trumpet, and show my people their transgression, and the house of Jacob their sins.
2 ੨ ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।
Yet they seek me daily, and delight to know my ways, as a nation that did righteousness, and forsook not the ordinance of their God: they ask of me the ordinances of justice; they take delight in approaching to God.
3 ੩ ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।
Wherefore have we fasted, say they, and you see not? wherefore have we afflicted our soul, and you take no knowledge? Behold, in the day of your fast all of you find pleasure, and exact all your labours.
4 ੪ ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।
Behold, all of you fast for strife and debate, and to strike with the fist of wickedness: all of you shall not fast as all of you do this day, to make your voice to be heard on high.
5 ੫ ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?
Is it such a fast that I have chosen? a day for a man to afflict his soul? is it to bow down his head as a bulrush, and to spread sackcloth and ashes under him? will you call this a fast, and an acceptable day to the LORD?
6 ੬ ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?
Is not this the fast that I have chosen? to loose the bands of wickedness, to undo the heavy burdens, and to let the oppressed go free, and that all of you break every yoke?
7 ੭ ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
Is it not to deal your bread to the hungry, and that you bring the poor that are cast out to your house? when you see the naked, that you cover him; and that you hide not yourself from your own flesh?
8 ੮ ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।
Then shall your light break forth as the morning, and your health shall spring forth speedily: and your righteousness shall go before you; the glory of the LORD shall be your rear guard.
9 ੯ ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,
Then shall you call, and the LORD shall answer; you shall cry, and he shall say, Here I am. If you take away from the midst of you the yoke, the putting out of the finger, and speaking vanity;
10 ੧੦ ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।
And if you draw out your soul to the hungry, and satisfy the afflicted soul; then shall your light rise in obscurity, and your darkness be as the noon day:
11 ੧੧ ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।
And the LORD shall guide you continually, and satisfy your soul in drought, and make fat your bones: and you shall be like a watered garden, and like a spring of water, whose waters fail not.
12 ੧੨ ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।
And they that shall be of you shall build the old waste places: you shall raise up the foundations of many generations; and you shall be called, The repairer of the breach, The restorer of paths to dwell in.
13 ੧੩ ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
If you turn away your foot from the sabbath, from doing your pleasure on my holy day; and call the sabbath a delight, the holy of the LORD, honourable; and shall honour him, not doing your own ways, nor finding your own pleasure, nor speaking your own words:
14 ੧੪ ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।
Then shall you delight yourself in the LORD; and I will cause you to ride upon the high places of the earth, and feed you with the heritage of Jacob your father: for the mouth of the LORD has spoken it.