< ਯਸਾਯਾਹ 59 >
1 ੧ ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।
Behold, the LORD’s hand is not shortened, that it can’t save; nor his ear dull, that it can’t hear.
2 ੨ ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।
But your iniquities have separated you and your God, and your sins have hidden his face from you, so that he will not hear.
3 ੩ ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।
For your hands are defiled with blood, and your fingers with iniquity. Your lips have spoken lies. Your tongue mutters wickedness.
4 ੪ ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!
No one sues in righteousness, and no one pleads in truth. They trust in vanity and speak lies. They conceive mischief and give birth to iniquity.
5 ੫ ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।
They hatch adders’ eggs and weave the spider’s web. He who eats of their eggs dies; and that which is crushed breaks out into a viper.
6 ੬ ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।
Their webs won’t become garments. They won’t cover themselves with their works. Their works are works of iniquity, and acts of violence are in their hands.
7 ੭ ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ।
Their feet run to evil, and they hurry to shed innocent blood. Their thoughts are thoughts of iniquity. Desolation and destruction are in their paths.
8 ੮ ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।
They don’t know the way of peace; and there is no justice in their ways. They have made crooked paths for themselves; whoever goes in them doesn’t know peace.
9 ੯ ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।
Therefore justice is far from us, and righteousness doesn’t overtake us. We look for light, but see darkness; for brightness, but we walk in obscurity.
10 ੧੦ ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ।
We grope for the wall like the blind. Yes, we grope as those who have no eyes. We stumble at noon as if it were twilight. Amongst those who are strong, we are like dead men.
11 ੧੧ ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ।
We all roar like bears and moan sadly like doves. We look for justice, but there is none, for salvation, but it is far off from us.
12 ੧੨ ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ।
For our transgressions are multiplied before you, and our sins testify against us; for our transgressions are with us, and as for our iniquities, we know them:
13 ੧੩ ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।
transgressing and denying the LORD, and turning away from following our God, speaking oppression and revolt, conceiving and uttering from the heart words of falsehood.
14 ੧੪ ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।
Justice is turned away backward, and righteousness stands far away; for truth has fallen in the street, and uprightness can’t enter.
15 ੧੫ ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ। ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ।
Yes, truth is lacking; and he who departs from evil makes himself a prey. The LORD saw it, and it displeased him that there was no justice.
16 ੧੬ ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।
He saw that there was no man, and wondered that there was no intercessor. Therefore his own arm brought salvation to him; and his righteousness sustained him.
17 ੧੭ ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ।
He put on righteousness as a breastplate, and a helmet of salvation on his head. He put on garments of vengeance for clothing, and was clad with zeal as a mantle.
18 ੧੮ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।
According to their deeds, he will repay as appropriate: wrath to his adversaries, recompense to his enemies. He will repay the islands their due.
19 ੧੯ ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ ।
So they will fear the LORD’s name from the west, and his glory from the rising of the sun; for he will come as a rushing stream, which the LORD’s breath drives.
20 ੨੦ ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।
“A Redeemer will come to Zion, and to those who turn from disobedience in Jacob,” says the LORD.
21 ੨੧ ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।
“As for me, this is my covenant with them,” says the LORD. “My Spirit who is on you, and my words which I have put in your mouth shall not depart out of your mouth, nor out of the mouth of your offspring, nor out of the mouth of your offspring’s offspring,” says the LORD, “from now on and forever.”