< ਯਸਾਯਾਹ 6 >
1 ੧ ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
In the year that king Uzziah died I saw also the Lord sitting upon a throne, high and lifted up, and his train filled the temple.
2 ੨ ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ।
Above it stood the seraphims: each one had six wings; with twain he covered his face, and with twain he covered his feet, and with twain he did fly.
3 ੩ ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
And one cried unto another, and said, Holy, holy, holy, [is] the LORD of hosts: the whole earth [is] full of his glory.
4 ੪ ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।
And the posts of the door moved at the voice of him that cried, and the house was filled with smoke.
5 ੫ ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!
Then said I, Woe [is] me! for I am undone; because I [am] a man of unclean lips, and I dwell in the midst of a people of unclean lips: for mine eyes have seen the King, the LORD of hosts.
6 ੬ ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।
Then flew one of the seraphims unto me, having a live coal in his hand, [which] he had taken with the tongs from off the altar:
7 ੭ ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
And he laid [it] upon my mouth, and said, Lo, this hath touched thy lips; and thine iniquity is taken away, and thy sin purged.
8 ੮ ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।
Also I heard the voice of the Lord, saying, Whom shall I send, and who will go for us? Then said I, Here [am] I; send me.
9 ੯ ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
And he said, Go, and tell this people, Hear ye indeed, but understand not; and see ye indeed, but perceive not.
10 ੧੦ ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
Make the heart of this people fat, and make their ears heavy, and shut their eyes; lest they see with their eyes, and hear with their ears, and understand with their heart, and convert, and be healed.
11 ੧੧ ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
Then said I, Lord, how long? And he answered, Until the cities be wasted without inhabitant, and the houses without man, and the land be utterly desolate,
12 ੧੨ ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।
And the LORD have removed men far away, and [there be] a great forsaking in the midst of the land.
13 ੧੩ ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।
But yet in it [shall be] a tenth, and [it] shall return, and shall be eaten: as a teil tree, and as an oak, whose substance [is] in them, when they cast [their leaves: so] the holy seed [shall be] the substance thereof.