< ਯਸਾਯਾਹ 60 >
1 ੧ ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।
Arise, shine, for your light has come, And the glory of YHWH has risen on you.
2 ੨ ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।
For behold, the darkness covers the earth, And thick darkness the peoples, And YHWH rises on you, And His glory is seen on you.
3 ੩ ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।
And nations have come to your light, And kings to the brightness of your rising.
4 ੪ ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
“Lift up your eyes around and see, All of them have been gathered, they have come to you, Your sons come from afar, And your daughters are supported on the side.
5 ੫ ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।
Then you see, and have become bright, And your heart has been afraid and enlarged, For the multitude of the sea turn to you, The forces of nations come to you.
6 ੬ ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
A multitude of camels covers you, Dromedaries of Midian and Ephah, All of them from Sheba come, They carry gold and frankincense, And they proclaim the praises of YHWH.
7 ੭ ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।
All the flock of Kedar are gathered to you, The rams of Nebaioth serve you, They ascend My altar for acceptance, And I beautify the house of My beauty.
8 ੮ ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ?
Who [are] these—they fly as a thick cloud, And as doves to their windows?
9 ੯ ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।
Surely islands wait for Me, And ships of Tarshish first, To bring your sons from afar, Their silver and their gold with them, To the Name of your God YHWH, And to the Holy One of Israel, Because He has beautified you.
10 ੧੦ ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
And sons of a stranger have built your walls, And their kings serve you, For in My wrath I have struck you, And in My good pleasure I have pitied you.
11 ੧੧ ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।
And your gates have continually opened, They are not shut by day and by night, To bring the force of nations to you, Even their kings are led.
12 ੧੨ ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।
For the nation and the kingdom that does not serve you perishes, Indeed, the nations are utterly desolated.
13 ੧੩ ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।
The glory of Lebanon comes to you, Fir, pine, and box together, To beautify the place of My sanctuary, And I make the place of My feet honorable.
14 ੧੪ ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।
And the sons of those afflicting you Have come to you, bowing down, And all despising you Have bowed themselves to the soles of your feet, And they have cried to you: The City of YHWH, Zion of the Holy One of Israel!
15 ੧੫ ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।
Instead of your being forsaken and hated, And none passing through, I have made you for a continuous excellence, A joy of generation and generation.
16 ੧੬ ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।
And you have sucked the milk of nations, Indeed, you suckle the breast of kings, And you have known that I, YHWH, Your Savior, and Your Redeemer, [Am] the Mighty One of Jacob.
17 ੧੭ ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।
Instead of the bronze I bring in gold, And instead of the iron I bring in silver, And instead of the wood bronze, And instead of the stone iron, And I have made your inspection peace, And your exactors righteousness.
18 ੧੮ ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।
Violence is not heard in your land anymore, Spoiling and destruction in your borders, And you have called your walls Salvation, And your gates Praise.
19 ੧੯ ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।
The sun is no longer your light by day, And for brightness the moon does not give light to you, And YHWH has become to you A continuous light, and your God your beauty.
20 ੨੦ ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
Your sun goes in no more, And your moon is not removed, For YHWH becomes a continuous light to you. And the days of your mourning have been completed.
21 ੨੧ ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
And all your people [are] righteous, They possess the earth for all time, A branch of My planting, A work of My hands, to be beautified.
22 ੨੨ ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।
The little one becomes a chief, And the small one a mighty nation, I, YHWH, hurry it in its own time!”