< ਯਸਾਯਾਹ 60 >

1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।
קוּמִי אוֹרִי כִּי בָא אוֹרֵךְ וּכְבוֹד יְהֹוָה עָלַיִךְ זָרָֽח׃
2 ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।
כִּֽי־הִנֵּה הַחֹשֶׁךְ יְכַסֶּה־אֶרֶץ וַעֲרָפֶל לְאֻמִּים וְעָלַיִךְ יִזְרַח יְהֹוָה וּכְבוֹדוֹ עָלַיִךְ יֵרָאֶֽה׃
3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।
וְהָלְכוּ גוֹיִם לְאוֹרֵךְ וּמְלָכִים לְנֹגַהּ זַרְחֵֽךְ׃
4 ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
שְׂאִֽי־סָבִיב עֵינַיִךְ וּרְאִי כֻּלָּם נִקְבְּצוּ בָֽאוּ־לָךְ בָּנַיִךְ מֵרָחוֹק יָבֹאוּ וּבְנוֹתַיִךְ עַל־צַד תֵּאָמַֽנָה׃
5 ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।
אָז תִּרְאִי וְנָהַרְתְּ וּפָחַד וְרָחַב לְבָבֵךְ כִּֽי־יֵהָפֵךְ עָלַיִךְ הֲמוֹן יָם חֵיל גּוֹיִם יָבֹאוּ לָֽךְ׃
6 ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
שִֽׁפְעַת גְּמַלִּים תְּכַסֵּךְ בִּכְרֵי מִדְיָן וְעֵיפָה כֻּלָּם מִשְּׁבָא יָבֹאוּ זָהָב וּלְבוֹנָה יִשָּׂאוּ וּתְהִלֹּת יְהֹוָה יְבַשֵּֽׂרוּ׃
7 ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।
כׇּל־צֹאן קֵדָר יִקָּבְצוּ לָךְ אֵילֵי נְבָיוֹת יְשָֽׁרְתוּנֶךְ יַעֲלוּ עַל־רָצוֹן מִזְבְּחִי וּבֵית תִּפְאַרְתִּי אֲפָאֵֽר׃
8 ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ?
מִי־אֵלֶּה כָּעָב תְּעוּפֶינָה וְכַיּוֹנִים אֶל־אֲרֻבֹּתֵיהֶֽם׃
9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।
כִּי־לִי ׀ אִיִּים יְקַוּוּ וׇֽאֳנִיּוֹת תַּרְשִׁישׁ בָּרִאשֹׁנָה לְהָבִיא בָנַיִךְ מֵֽרָחוֹק כַּסְפָּם וּזְהָבָם אִתָּם לְשֵׁם יְהֹוָה אֱלֹהַיִךְ וְלִקְדוֹשׁ יִשְׂרָאֵל כִּי פֵאֲרָֽךְ׃
10 ੧੦ ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
וּבָנוּ בְנֵֽי־נֵכָר חֹמֹתַיִךְ וּמַלְכֵיהֶם יְשָֽׁרְתוּנֶךְ כִּי בְקִצְפִּי הִכִּיתִיךְ וּבִרְצוֹנִי רִחַמְתִּֽיךְ׃
11 ੧੧ ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।
וּפִתְּחוּ שְׁעָרַיִךְ תָּמִיד יוֹמָם וָלַיְלָה לֹא יִסָּגֵרוּ לְהָבִיא אֵלַיִךְ חֵיל גּוֹיִם וּמַלְכֵיהֶם נְהוּגִֽים׃
12 ੧੨ ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।
כִּֽי־הַגּוֹי וְהַמַּמְלָכָה אֲשֶׁר לֹא־יַעַבְדוּךְ יֹאבֵדוּ וְהַגּוֹיִם חָרֹב יֶחֱרָֽבוּ׃
13 ੧੩ ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।
כְּבוֹד הַלְּבָנוֹן אֵלַיִךְ יָבוֹא בְּרוֹשׁ תִּדְהָר וּתְאַשּׁוּר יַחְדָּו לְפָאֵר מְקוֹם מִקְדָּשִׁי וּמְקוֹם רַגְלַי אֲכַבֵּֽד׃
14 ੧੪ ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।
וְהָלְכוּ אֵלַיִךְ שְׁחוֹחַ בְּנֵי מְעַנַּיִךְ וְהִֽשְׁתַּחֲווּ עַל־כַּפּוֹת רַגְלַיִךְ כׇּל־מְנַֽאֲצָיִךְ וְקָרְאוּ לָךְ עִיר יְהֹוָה צִיּוֹן קְדוֹשׁ יִשְׂרָאֵֽל׃
15 ੧੫ ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।
תַּחַת הֱיוֹתֵךְ עֲזוּבָה וּשְׂנוּאָה וְאֵין עוֹבֵר וְשַׂמְתִּיךְ לִגְאוֹן עוֹלָם מְשׂוֹשׂ דּוֹר וָדֽוֹר׃
16 ੧੬ ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।
וְיָנַקְתְּ חֲלֵב גּוֹיִם וְשֹׁד מְלָכִים תִּינָקִי וְיָדַעַתְּ כִּי אֲנִי יְהֹוָה מֽוֹשִׁיעֵךְ וְגֹאֲלֵךְ אֲבִיר יַעֲקֹֽב׃
17 ੧੭ ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।
תַּחַת הַנְּחֹשֶׁת אָבִיא זָהָב וְתַחַת הַבַּרְזֶל אָבִיא כֶסֶף וְתַחַת הָעֵצִים נְחֹשֶׁת וְתַחַת הָאֲבָנִים בַּרְזֶל וְשַׂמְתִּי פְקֻדָּתֵךְ שָׁלוֹם וְנֹגְשַׂיִךְ צְדָקָֽה׃
18 ੧੮ ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।
לֹא־יִשָּׁמַע עוֹד חָמָס בְּאַרְצֵךְ שֹׁד וָשֶׁבֶר בִּגְבוּלָיִךְ וְקָרָאת יְשׁוּעָה חוֹמֹתַיִךְ וּשְׁעָרַיִךְ תְּהִלָּֽה׃
19 ੧੯ ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।
לֹא־יִֽהְיֶה־לָּךְ עוֹד הַשֶּׁמֶשׁ לְאוֹר יוֹמָם וּלְנֹגַהּ הַיָּרֵחַ לֹא־יָאִיר לָךְ וְהָֽיָה־לָךְ יְהֹוָה לְאוֹר עוֹלָם וֵאלֹהַיִךְ לְתִפְאַרְתֵּֽךְ׃
20 ੨੦ ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
לֹא־יָבוֹא עוֹד שִׁמְשֵׁךְ וִירֵחֵךְ לֹא יֵֽאָסֵף כִּי יְהֹוָה יִֽהְיֶה־לָּךְ לְאוֹר עוֹלָם וְשָׁלְמוּ יְמֵי אֶבְלֵֽךְ׃
21 ੨੧ ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
וְעַמֵּךְ כֻּלָּם צַדִּיקִים לְעוֹלָם יִירְשׁוּ אָרֶץ נֵצֶר (מטעו) [מַטָּעַי] מַעֲשֵׂה יָדַי לְהִתְפָּאֵֽר׃
22 ੨੨ ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।
הַקָּטֹן יִהְיֶה לָאֶלֶף וְהַצָּעִיר לְגוֹי עָצוּם אֲנִי יְהֹוָה בְּעִתָּהּ אֲחִישֶֽׁנָּה׃

< ਯਸਾਯਾਹ 60 >