< ਯਸਾਯਾਹ 61 >

1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
ר֛וּחַ אֲדֹנָ֥י יְהוִ֖ה עָלָ֑י יַ֡עַן מָשַׁח֩ יְהוָ֨ה אֹתִ֜י לְבַשֵּׂ֣ר עֲנָוִ֗ים שְׁלָחַ֙נִי֙ לַחֲבֹ֣שׁ לְנִשְׁבְּרֵי־לֵ֔ב לִקְרֹ֤א לִשְׁבוּיִם֙ דְּרֹ֔ור וְלַאֲסוּרִ֖ים פְּקַח־קֹֽוחַ׃
2 ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
לִקְרֹ֤א שְׁנַת־רָצֹון֙ לַֽיהוָ֔ה וְיֹ֥ום נָקָ֖ם לֵאלֹהֵ֑ינוּ לְנַחֵ֖ם כָּל־אֲבֵלִֽים׃
3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
לָשׂ֣וּם ׀ לַאֲבֵלֵ֣י צִיֹּ֗ון לָתֵת֩ לָהֶ֨ם פְּאֵ֜ר תַּ֣חַת אֵ֗פֶר שֶׁ֤מֶן שָׂשֹׂון֙ תַּ֣חַת אֵ֔בֶל מַעֲטֵ֣ה תְהִלָּ֔ה תַּ֖חַת ר֣וּחַ כֵּהָ֑ה וְקֹרָ֤א לָהֶם֙ אֵילֵ֣י הַצֶּ֔דֶק מַטַּ֥ע יְהוָ֖ה לְהִתְפָּאֵֽר׃
4 ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।
וּבָנוּ֙ חָרְבֹ֣ות עֹולָ֔ם שֹׁמְמֹ֥ות רִֽאשֹׁנִ֖ים יְקֹומֵ֑מוּ וְחִדְּשׁוּ֙ עָ֣רֵי חֹ֔רֶב שֹׁמְמֹ֖ות דֹּ֥ור וָדֹֽור׃
5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
וְעָמְד֣וּ זָרִ֔ים וְרָע֖וּ צֹאנְכֶ֑ם וּבְנֵ֣י נֵכָ֔ר אִכָּרֵיכֶ֖ם וְכֹרְמֵיכֶֽם׃
6 ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।
וְאַתֶּ֗ם כֹּהֲנֵ֤י יְהוָה֙ תִּקָּרֵ֔אוּ מְשָׁרְתֵ֣י אֱלֹהֵ֔ינוּ יֵאָמֵ֖ר לָכֶ֑ם חֵ֤יל גֹּויִם֙ תֹּאכֵ֔לוּ וּבִכְבֹודָ֖ם תִּתְיַמָּֽרוּ׃
7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।
תַּ֤חַת בָּשְׁתְּכֶם֙ מִשְׁנֶ֔ה וּכְלִמָּ֖ה יָרֹ֣נּוּ חֶלְקָ֑ם לָכֵ֤ן בְּאַרְצָם֙ מִשְׁנֶ֣ה יִירָ֔שׁוּ שִׂמְחַ֥ת עֹולָ֖ם תִּהְיֶ֥ה לָהֶֽם׃
8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।
כִּ֣י אֲנִ֤י יְהוָה֙ אֹהֵ֣ב מִשְׁפָּ֔ט שֹׂנֵ֥א גָזֵ֖ל בְּעֹולָ֑ה וְנָתַתִּ֤י פְעֻלָּתָם֙ בֶּאֱמֶ֔ת וּבְרִ֥ית עֹולָ֖ם אֶכְרֹ֥ות לָהֶֽם׃
9 ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।
וְנֹודַ֤ע בַּגֹּויִם֙ זַרְעָ֔ם וְצֶאֱצָאֵיהֶ֖ם בְּתֹ֣וךְ הָעַמִּ֑ים כָּל־רֹֽאֵיהֶם֙ יַכִּיר֔וּם כִּ֛י הֵ֥ם זֶ֖רַע בֵּרַ֥ךְ יְהוָֽה׃ ס
10 ੧੦ ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
שֹׂ֧ושׂ אָשִׂ֣ישׂ בַּֽיהוָ֗ה תָּגֵ֤ל נַפְשִׁי֙ בֵּֽאלֹהַ֔י כִּ֤י הִלְבִּישַׁ֙נִי֙ בִּגְדֵי־יֶ֔שַׁע מְעִ֥יל צְדָקָ֖ה יְעָטָ֑נִי כֶּֽחָתָן֙ יְכַהֵ֣ן פְּאֵ֔ר וְכַכַּלָּ֖ה תַּעְדֶּ֥ה כֵלֶֽיהָ׃
11 ੧੧ ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।
כִּ֤י כָאָ֙רֶץ֙ תֹּוצִ֣יא צִמְחָ֔הּ וּכְגַנָּ֖ה זֵרוּעֶ֣יהָ תַצְמִ֑יחַ כֵּ֣ן ׀ אֲדֹנָ֣י יְהוִ֗ה יַצְמִ֤יחַ צְדָקָה֙ וּתְהִלָּ֔ה נֶ֖גֶד כָּל־הַגֹּויִֽם׃

< ਯਸਾਯਾਹ 61 >