< ਯਸਾਯਾਹ 62 >
1 ੧ ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।
For Zions Skyld vil jeg ej tie, for Jerusalems Skyld ej hvile, før dets Ret rinder op som Lys, som en luende Fakkel dets Frelse.
2 ੨ ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।
Din Ret skal Folkene skue og alle Konger din Ære. Et nyt Navn giver man dig, som HERRENS Mund skal nævne.
3 ੩ ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਂਗੀ।
Og du bliver en dejlig Krone i HERRENS Haand, et kongeligt Hovedbind i Haanden paa din Gud.
4 ੪ ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
Du kaldes ej mer »den forladte«, dit Land »den ensomme«; nej, »Velbehag« kaldes du selv, og dit Land kaldes »Hustru«. Thi HERREN har Velbehag i dig, dit Land skal ægtes.
5 ੫ ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।
Som Ynglingen ægter en Jomfru, saa din Bygmester dig, som Brudgom glædes ved Brud, saa din Gud ved dig.
6 ੬ ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!
Jeg sætter Vægtere paa dine Mure, Jerusalem; ingen Sinde Dag eller Nat skal de tie. I, som minder HERREN, und jer ej Ro
7 ੭ ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!
og lad ham ikke i Ro, før han bygger Jerusalem, før han faar gjort Jerusalem til Pris paa Jorden.
8 ੮ ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
HERREN svor ved sin højre, sin vældige Arm: Jeg giver ej mer dine Fjender dit Korn til Føde; Mosten, du sled for, skal Udlandets Sønner ej drikke;
9 ੯ ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।
nej, de, der høster, skal spise prisende HERREN; de, der sanker, skal drikke i min hellige Forgaard.
10 ੧੦ ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!
Drag ud gennem Portene, drag ud, ban Folket Vej, byg Vej, byg Vej, sank alle Stenene af, rejs Banner over Folkeslagene!
11 ੧੧ ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।
Se, HERREN lader det høres til Jordens Ende: Sig til Zions Datter: »Se, din Frelse kommer, se, hans Løn er med ham, hans Vinding foran ham!«
12 ੧੨ ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।
De skal kaldes: det hellige Folk, HERRENS genløste, og du: den søgte, en By, som ej er forladt.