< ਯਸਾਯਾਹ 62 >

1 ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।
למען ציון לא אחשה ולמען ירושלם לא אשקוט עד יצא כנגה צדקה וישועתה כלפיד יבער׃
2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।
וראו גוים צדקך וכל מלכים כבודך וקרא לך שם חדש אשר פי יהוה יקבנו׃
3 ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਂਗੀ।
והיית עטרת תפארת ביד יהוה וצנוף מלוכה בכף אלהיך׃
4 ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
לא יאמר לך עוד עזובה ולארצך לא יאמר עוד שממה כי לך יקרא חפצי בה ולארצך בעולה כי חפץ יהוה בך וארצך תבעל׃
5 ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।
כי יבעל בחור בתולה יבעלוך בניך ומשוש חתן על כלה ישיש עליך אלהיך׃
6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!
על חומתיך ירושלם הפקדתי שמרים כל היום וכל הלילה תמיד לא יחשו המזכרים את יהוה אל דמי לכם׃
7 ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!
ואל תתנו דמי לו עד יכונן ועד ישים את ירושלם תהלה בארץ׃
8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
נשבע יהוה בימינו ובזרוע עזו אם אתן את דגנך עוד מאכל לאיביך ואם ישתו בני נכר תירושך אשר יגעת בו׃
9 ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।
כי מאספיו יאכלהו והללו את יהוה ומקבציו ישתהו בחצרות קדשי׃
10 ੧੦ ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!
עברו עברו בשערים פנו דרך העם סלו סלו המסלה סקלו מאבן הרימו נס על העמים׃
11 ੧੧ ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।
הנה יהוה השמיע אל קצה הארץ אמרו לבת ציון הנה ישעך בא הנה שכרו אתו ופעלתו לפניו׃
12 ੧੨ ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।
וקראו להם עם הקדש גאולי יהוה ולך יקרא דרושה עיר לא נעזבה׃

< ਯਸਾਯਾਹ 62 >