< ਯਸਾਯਾਹ 63 >
1 ੧ ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।
Qui est celui-ci, qui vient d’Édom, de Botsra, avec des habits teints en rouge, celui-ci, qui est magnifique dans ses vêtements, qui marche dans la grandeur de sa force? C’est moi, qui parle en justice, – puissant pour sauver. –
2 ੨ ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ?
Pourquoi y a-t-il du rouge à tes vêtements, et tes habits sont-ils comme celui qui foule dans la cuve?
3 ੩ ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!
J’ai été seul à fouler le pressoir, et d’entre les peuples pas un homme n’a été avec moi; et je les ai foulés dans ma colère, et je les ai écrasés dans ma fureur, et leur sang a rejailli sur mes habits, et j’ai souillé tous mes vêtements.
4 ੪ ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।
Car le jour de la vengeance était dans mon cœur, et l’année de mes rachetés était venue.
5 ੫ ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।
Et je regardai, et il n’y avait point de secours; et je m’étonnai de ce qu’il n’y avait personne qui [me] soutienne; et mon bras m’a sauvé, et ma fureur m’a soutenu.
6 ੬ ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।
Et j’ai foulé les peuples dans ma colère, et je les ai enivrés dans ma fureur; et j’ai fait couler leur sang à terre.
7 ੭ ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।
Je rappellerai les bontés de l’Éternel, les louanges de l’Éternel, selon tout ce dont l’Éternel nous a comblés, et les grands bienfaits envers la maison d’Israël, dont il l’a comblée selon ses compassions et selon la multitude de ses bontés.
8 ੮ ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।
Et il dit: Certainement ils sont mon peuple, des fils qui ne mentiront pas; et il est devenu leur sauveur.
9 ੯ ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।
Dans toutes leurs détresses, il a été en détresse, et l’Ange de sa face les a sauvés; dans son amour et dans sa miséricorde il les a rachetés, et il s’est chargé d’eux, et il les a portés tous les jours d’autrefois;
10 ੧੦ ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।
mais ils se rebellèrent et contristèrent l’Esprit de sa sainteté, et il se changea pour eux en ennemi; lui-même, il combattit contre eux.
11 ੧੧ ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?
Mais il se souvint des jours d’autrefois, de Moïse, de son peuple: Où est celui qui les fit monter de la mer, avec les bergers de son troupeau? Où est celui qui mit l’Esprit de sa sainteté au-dedans de lui,
12 ੧੨ ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
son bras magnifique les faisant marcher par la droite de Moïse; – qui fendit les eaux devant eux pour se faire un nom à toujours,
13 ੧੩ ਜਿਸ ਨੇ ਡੁੰਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ।
qui les a fait marcher par les abîmes, comme un cheval dans le désert? Ils ne bronchaient pas.
14 ੧੪ ਜਿਵੇਂ ਪਸ਼ੂ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਉਹਨਾਂ ਨੂੰ ਅਰਾਮ ਦਿੱਤਾ। ਤੂੰ ਇਸੇ ਤਰ੍ਹਾਂ ਆਪਣੀ ਪਰਜਾ ਦੀ ਅਗਵਾਈ ਕੀਤੀ, ਤਾਂ ਜੋ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।
Comme une bête descend dans la vallée, l’Esprit de l’Éternel leur donna du repos. Ainsi tu as conduit ton peuple, pour te faire un nom magnifique.
15 ੧੫ ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।
Regarde des cieux, et vois, de la demeure de ta sainteté et de ta magnificence! Où sont ta jalousie et ta puissance, le frémissement de tes entrailles et de tes compassions? Se retiennent-elles envers moi?
16 ੧੬ ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।
Car tu es notre père: si Abraham ne nous connaît pas, et si Israël nous ignore, toi, Éternel, tu es notre Père; ton nom est: Notre rédempteur, de tout temps.
17 ੧੭ ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।
Pourquoi nous as-tu fait errer, ô Éternel, loin de tes voies, [et] as-tu endurci notre cœur pour ne pas te craindre? Retourne-toi, à cause de tes serviteurs, des tribus de ton héritage.
18 ੧੮ ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।
Ton peuple saint ne l’a possédé que pour peu [de temps]; nos ennemis ont foulé aux pieds ton sanctuaire.
19 ੧੯ ਅਸੀਂ ਤਾਂ ਜਾਣੋ ਉਹਨਾਂ ਵਰਗੇ ਹੋ ਗਏ ਹਾਂ ਜਿਨ੍ਹਾਂ ਉੱਤੇ ਤੂੰ ਰਾਜ ਨਹੀਂ ਕੀਤਾ, ਉਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਨਹੀਂ ਸੱਦੇ ਜਾਂਦੇ।
Nous sommes [comme ceux] sur lesquels tu n’as jamais dominé, qui ne sont pas appelés de ton nom.