< ਯਸਾਯਾਹ 64 >
1 ੧ ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!
Gid du sønderrev Himlen og steg ned, saa Bjergene vakled for dit Aasyn!
2 ੨ ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
Som Vokset smelter i Ild, saa lad Ild fortære dine Fjender, at dit Navn maa kendes iblandt dem og Folkene bæve for dit Aasyn,
3 ੩ ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ।
naar du gør Undere, vi ikke vented, — du stiger ned, for dit Aasyn vakler Bjergene —
4 ੪ ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
og som ingen Sinde er hørt. Intet Øre har hørt, intet Øje har set en Gud uden dig, som hjælper den, der haaber paa ham.
5 ੫ ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?
Du ser til dem, der øver Retfærd og kommer dine Veje i Hu. Men se, du blev vred, og vi synded, og skyldige blev vi derved.
6 ੬ ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।
Som urene blev vi til Hobe, som en tilsølet Klædning al vor Retfærd. Vi visnede alle som Løvet, vor Brøde bortvejred os som Vinden.
7 ੭ ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।
Ingen paakaldte dit Navn, tog sig sammen og holdt sig til dig; thi du skjulte dit Aasyn for os og gav os vor Brøde i Vold.
8 ੮ ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
Men du, o HERRE, er dog vor Fader, vi er Leret, og du har dannet os, Værk af din Haand er vi alle.
9 ੯ ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।
Vredes ej, HERRE, saa saare, kom ej evigt Brøde i Hu, se dog til, vi er alle dit Folk!
10 ੧੦ ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।
Dine hellige Byer er Ørk, Zion er blevet en Ørk, Jerusalem ligger i Grus;
11 ੧੧ ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।
vort hellige, herlige Tempel, hvor Fædrene priste dig, er blevet Luernes Rov, en Grushob er alt, hvad vi elsked.
12 ੧੨ ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੇਂਗਾ? ਕੀ ਤੂੰ ਚੁੱਪ ਰਹੇਂਗਾ ਅਤੇ ਸਾਨੂੰ ਅੱਤ ਦੁੱਖ ਦੇਵੇਂਗਾ?
Ser du roligt HERRE, paa sligt, kan du tie og bøje os saa dybt?