< ਯਸਾਯਾਹ 64 >

1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!
Аще отверзеши небо, трепет приимут от Тебе горы и растают,
2 ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
яко тает воск от лица огня, и попалит огнь супостаты, и явлено будет имя Твое в сопротивных Твоих: от лица Твоего языцы возмятутся:
3 ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ।
егда сотвориши славная, трепет приимут от Тебе горы.
4 ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
От века не слышахом, ниже очи наши видеша бога, разве Тебе, и дела Твоя, яже сотвориши ждущым милости.
5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?
Милость бо срящет творящих правду, и пути Твоя помянутся: се, Ты разгневался еси, и мы согрешихом.
6 ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।
Сего ради заблудихом и быхом яко нечисти вси мы, якоже порт нечистыя вся правда наша, и отпадохом яко листвие беззаконий ради наших: тако ветр восхитит нас.
7 ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।
И несть призываяй имя Твое и помянувый удержати Тя: яко отвратил еси лице Твое от нас и предал ны еси беззаконий ради наших.
8 ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
И ныне, Господи, Отец наш еси Ты, мы же брение, дела руку Твоею вси:
9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।
не прогневайся на ны зело и не помяни во время беззаконий наших, и ныне призри, яко людие Твои вси мы.
10 ੧੦ ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।
Град святилища Твоего бысть пуст, Сион якоже пустыня бысть, Иерусалим на проклятие:
11 ੧੧ ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।
дом святый наш и слава, юже благословиша отцы наши, бысть огнем пожжен, и вся славная наша купно падоша.
12 ੧੨ ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੇਂਗਾ? ਕੀ ਤੂੰ ਚੁੱਪ ਰਹੇਂਗਾ ਅਤੇ ਸਾਨੂੰ ਅੱਤ ਦੁੱਖ ਦੇਵੇਂਗਾ?
И о всех сих терпел еси, Господи, и молчал, и смирил еси ны зело.

< ਯਸਾਯਾਹ 64 >