< ਯਸਾਯਾਹ 65 >
1 ੧ ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”
Jeg havde Svar til dem, som ej spurgte, var at finde for dem, som ej søgte; jeg sagde: "Se her, her er jeg!" til et Folk, der ej påkaldte mig.
2 ੨ ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
Jeg udbredte Dagen lang Hænderne til et genstridigt Folk, der vandrer en Vej, som er ond, en Vej efter egne Tanker,
3 ੩ ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।
et Folk, som uden Ophør krænker mig op i mit Åsyn, som slagter Ofre i Haver, lader Offerild lue på Teglsten,
4 ੪ ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
som tager Sæde i Grave og om Natten er på skjulte Steder, som spiser Svinekød og har væmmelige Ting i deres Skåle,
5 ੫ ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!
som siger: "Bliv mig fra Livet, rør mig ej, jeg gør dig hellig!" De Folk er som Røg i min Næse, en altid luende Ild;
6 ੬ ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
se, det står skrevet for mit Åsyn, jeg tier ej, før jeg får betalt det, betalt dem i deres Brystfold
7 ੭ ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ।
deres egen og Fædrenes Brøde, begge med hinanden, siger HERREN, de, som tændte Offerild på Bjergene og viste mig Hån på Højene: deres Løn vil jeg tilmåle dem, betale dem i deres Brystfold.
8 ੮ ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।
Så siger HERREN: Som man, når der findes Saft i Druen, siger: "Læg den ej øde, thi der er Velsignelse deri!" så gør jeg for mine Tjeneres Skyld for ikke at ødelægge alt.
9 ੯ ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
Sæd lader jeg gro af Jakob og af Juda mine Bjerges Arving; dem skal mine udvalgte arve, der skal mine Tjenere bo;
10 ੧੦ ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।
Saron bliver Småkvægets Græsgang, i Akors Dal skal Hornkvæget ligge for mit Folk, som opsøger mig.
11 ੧੧ ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
Men I, som svigter HERREN og glemmer mit hellige Bjerg, dækker Bord for Lykkeguden, blander Drikke for Skæbneguden,
12 ੧੨ ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।
jeg giver jer Sværdet i Vold, I skal alle knæle til Slagtning, fordi I ej svared, da jeg kaldte, ej hørte, endskønt jeg taled, men gjorde, hvad der vakte mit Mishag, valgte, hvad ej var min Vilje.
13 ੧੩ ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Derfor, så siger den Herre HERREN: Se, mine Tjenere skal spise, men I skal sulte, se, mine Tjenere skal drikke, men I skal tørste, se, mine Tjenere skal glædes, men I skal beskæmmes,
14 ੧੪ ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!
se, mine Tjenere skal juble af Hjertens Fryd, men I skal skrige af Hjerteve, jamre af sønderbrudt Ånd.
15 ੧੫ ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।
Eders Navn skal I efterlade mine udvalgte som Forbandelsesord: "Den Herre HERREN give dig slig en Død!" Men mine Tjenere skal kaldes med et andet Navn.
16 ੧੬ ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।
Den, som velsigner sig i Landet, velsigner sig ved den trofaste Gud, og den, der sværger i Landet, sværger ved den trofaste Gud; thi glemt er de fordums Trængsler, skjult for mit Blik.
17 ੧੭ ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।
Thi se, jeg skaber nye Himle og en ny Jord, det gamle huskes ej mer, rinder ingen i Hu;
18 ੧੮ ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
men man frydes og jubler evigt over det, jeg skaber, thi se, jeg skaber Jerusalem til Jubel, dets Folk til Fryd;
19 ੧੯ ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
jeg skal juble over Jerusalem og frydes ved mit Folk; der skal ej mer høres Gråd, ej heller Skrig.
20 ੨੦ ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।
Der skal ikke være Børn, der dør som spæde, eller Olding, som ikke når sine Dages Tal thi den yngste, som dør, er hundred År, og forbandet er den, som ej når de hundred.
21 ੨੧ ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
Da bygger de Huse og bor der selv, planter Vin og spiser dens Frugt;
22 ੨੨ ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।
de bygger ej, for at andre kan bo, de planter ej, for at andre kan spise; thi mit Folk skal opnå Træets Alder, mine udvalgte bruge, hvad de virker med Hånd;
23 ੨੩ ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।
de skal ikke have Møje forgæves, ej avle Børn til brat Død; thi de er HERRENs velsignede Æt og har deres Afkom hos sig.
24 ੨੪ ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
Førend de kalder, svarer jeg; endnu mens de taler, hører jeg.
25 ੨੫ ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।
Ulv og Lam skal græsse sammen og Løven æde Strå som Oksen, men Slangen får Støv til Brød; der gøres ej ondt og voldes ej Men i hele mit hellige Bjergland, siger HERREN.