< ਯਸਾਯਾਹ 66 >

1 ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?
ヱホバ如此いひたまふ 天はわが位地はわが足臺なり なんぢら我がために如何なる家をたてんとするか 又いかなる處かわが休憩の場とならん
2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।
ヱホバ宣給く 我手はあらゆる此等のものを造りてこれらの物ことごとく成れり 我はただ苦しみまた心をいため我がことばを畏れをののくものを顧みるなりと
3 ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।
牛をほふるものは人をころす者のごとく 羔を犠牲とするものは狗をくびりころす者のごとく 祭物をささぐるものは豕の血をささぐる者のごとく 香をたくものは偶像をほむる者のごとし 彼等はおのが途をえらみその心ににくむべき者をたのしみとせり
4 ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।
我もまた災禍をえらびて彼等にあたへ その懼るるところの事を彼らに臨ましめん そは我よびしとき應ふるものなく我かたりしとき聽ことをせざりき わが目にあしき事をおこなひわが好まざる事をえらみたればなり
5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।
なんぢらヱホバの言をおそれをののく者よヱホバの言をきけ なんぢらの兄弟なんぢらを憎みなんぢらをわが名のために逐出していふ 願くはヱホバその榮光をあらはして我儕になんぢらの歡喜を見せしめよと 然どかれらは恥をうけん
6 ਸ਼ਹਿਰ ਤੋਂ ਰੌਲ਼ੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ!
騒亂るこゑ邑よりきこえ聲ありて宮よりきこゆ 此はヱホバその仇にむくいをなしたまふ聲なり
7 ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।
シオンは產のなやみを知ざるさきに生 その劬勞きたらざるさきに男子をうみいだせり
8 ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ।
誰がかかる事をききしや誰がかかる類をみしや 一の國はただ一日のくるしみにて成べけんや 一つの國民は一時にうまるべけんや 然どシオンはくるしむ間もなく直にその子輩をうめり
9 ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।
ヱホバ言給く われ產にのぞましめしに何でうまざらしめんや なんぢの神いひたまはく 我はうましむる者なるにいかで胎をとざさんや
10 ੧੦ ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!
ヱルサレムを愛するものよ皆かれとともに喜べ かれの故をもてたのしめ 彼のために悲めるものよ皆かれとともに喜びたのしめ
11 ੧੧ ਤਾਂ ਜੋ ਤੁਸੀਂ ਉਸ ਦੀਆਂ ਤਸੱਲੀ ਦੀਆਂ ਦੁੱਧੀਆਂ ਚੁੰਘੋ ਅਤੇ ਰੱਜ ਜਾਓ, ਤੁਸੀਂ ਰੱਜ ਜਾਓ ਅਤੇ ਉਸ ਦੀ ਸ਼ਾਨ ਦੀ ਬਹੁਤਾਇਤ ਨਾਲ ਆਪਣੇ ਆਪ ਨੂੰ ਮਗਨ ਕਰੋ।
そはなんぢら乳をすふ如くヱルサレムの安慰をうけて飽ことを得ん また乳をしぼるごとくその豐なる榮をうけておのづから心さわやかならん
12 ੧੨ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।
ヱホバ如此いひたまふ 視よわれ河のごとく彼に平康をあたへ 漲ぎる流のごとく彼にもろもろの國の榮をあたへん 而して汝等これをすひ背におはれ膝におかれて樂しむべし
13 ੧੩ ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।
母のその子をなぐさむるごとく我もなんぢらを慰めん なんぢらはヱルサレムにて安慰をうべし
14 ੧੪ ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ।
なんぢら見て心よろこばん なんぢらの骨は若草のさかゆるごとくだるべし ヱホバの手はその僕等にあらはれ又その仇をはげしく怒りたまはん
15 ੧੫ ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
視よヱホバは火中にあらはれて來りたまふその 車輦ははやちのごとし 烈しき威勢をもてその怒をもらし火のほのほをもてその譴をほどこし給はん
16 ੧੬ ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।
ヱホバは火をもて劍をもてよろづの人を刑ひたまはん ヱホバに刺殺さるるもの多かるべし
17 ੧੭ ਜੋ ਆਪਣੇ ਆਪ ਨੂੰ ਇਸ ਲਈ ਪਵਿੱਤਰ ਅਤੇ ਸ਼ੁੱਧ ਕਰਦੇ ਹਨ ਕਿ ਬਾਗ਼ਾਂ ਵਿੱਚ ਜਾਣ, ਅਤੇ ਉਸ ਦੇ ਪਿੱਛੇ ਚੱਲਦੇ ਹਨ ਜੋ ਸੂਰ ਦਾ ਮਾਸ, ਚੂਹੇ ਅਤੇ ਹੋਰ ਘਿਣਾਉਣੀਆਂ ਚੀਜ਼ਾਂ ਖਾਂਦੇ ਹਨ, ਉਹ ਇਕੱਠੇ ਹੀ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ।
ヱホバ宣給く みづからを潔くしみづからを別ちて園にゆき その中にある木の像にしたがひ 豕の肉けがれたる物および鼠をくらふ者はみな共にたえうせん
18 ੧੮ ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।
我かれらの作爲とかれらの思念とをしれり 時きたらばもろもろの國民ともろもろの族とをあつめん 彼等きたりてわが榮光をみるべし
19 ੧੯ ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁੱਖ ਕੱਸਦੇ ਹਨ, ਤੂਬਲ ਅਤੇ ਯਾਵਾਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।
我かれらのなかに一つの休徴をたてて逃れたる者をもろもろの國すなはちタルシシよく弓をひくブル、ルデおよびトバル、ヤワン又わが聲名をきかずわが榮光をみざる遙かなる諸島につかはさん 彼等はわが榮光をもろもろの國にのべつたふべし
20 ੨੦ ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।
ヱホバいひ給ふ かれらはイスラエルの子輩がきよき器にそなへものをもりてヱホバの家にたづさへきたるが如く なんぢらの兄弟をもろもろの國の中よりたづさへて馬 車 轎 騾 駱駝にのらしめ わが聖山ヱルサレムにきたらせてヱホバの祭物とすべし
21 ੨੧ ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ।
ヱホバいひ給ふ 我また彼等のうちより人をえらびて祭司としレビ人とせんと
22 ੨੨ ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ।
ヱホバ宣給く わが造らんとする新しき天とあたらしき地とわが前にながくとどまる如く なんちの裔となんぢの名はながくとどまらん
23 ੨੩ ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ,
ヱホバいひ給ふ新月ごとに安息日ごとによろづの人わが前にきたりて崇拜をなさん
24 ੨੪ ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।
かれら出てわれに逆きたる人の屍をみん その蛆しなずその火きえず よろづの人にいみきらはるべし

< ਯਸਾਯਾਹ 66 >