< ਯਸਾਯਾਹ 7 >
1 ੧ ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।
And it came to pass in the days of Ahaz the son of Jotham, the son of Uzziah, king of Judah, that Rezin the king of Syria, and Pekah the son of Remaliah, king of Israel, went up toward Jerusalem to war against it, but could not prevail against it.
2 ੨ ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।
And it was told the house of David, saying, Syria is confederate with Ephraim. And his heart was moved, and the heart of his people, as the trees of the forest are moved with the wind.
3 ੩ ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
Then said the LORD to Isaiah, Go forth now to meet Ahaz, thou, and Shearjashub thy son, at the end of the conduit of the upper pool in the highway of the fuller’s field;
4 ੪ ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,
And say to him, Take heed, and be quiet; fear not, neither be fainthearted for the two tails of these smoking firebrands, for the fierce anger of Rezin with Syria, and of the son of Remaliah.
5 ੫ ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,
Because Syria, Ephraim, and the son of Remaliah, have taken evil counsel against thee, saying,
6 ੬ ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।
Let us go up against Judah, and trouble it, and let us conquer it for ourselves and set a king in the midst of it, even the son of Tabeal:
7 ੭ ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,
Thus saith the Lord GOD, It shall not stand, neither shall it come to pass.
8 ੮ ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।
For the head of Syria is Damascus, and the head of Damascus is Rezin; and within sixty and five years shall Ephraim be broken, that it be not a people.
9 ੯ ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।
And the head of Ephraim is Samaria, and the head of Samaria is Remaliah’s son. If ye will not believe, surely ye shall not be established.
10 ੧੦ ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,
Moreover the LORD spoke again to Ahaz, saying,
11 ੧੧ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, (Sheol )
Ask thee a sign from the LORD thy God; ask it either in the depth, or in the height above. (Sheol )
12 ੧੨ ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।
But Ahaz said, I will not ask, neither will I tempt the LORD.
13 ੧੩ ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?
And he said, Hear ye now, O house of David; Is it a small thing for you to weary men, but will ye weary my God also?
14 ੧੪ ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
Therefore the Lord himself shall give you a sign; Behold, the virgin shall conceive, and bear a son, and shall call his name Immanuel.
15 ੧੫ ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।
Butter and honey shall he eat, that he may know to refuse the evil, and choose the good.
16 ੧੬ ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।
For before the child shall know to refuse the evil, and choose the good, the land that thou abhorrest shall be forsaken by both her kings.
17 ੧੭ ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।
The LORD shall bring upon thee, and upon thy people, and upon thy father’s house, days that have not come, from the day that Ephraim departed from Judah; even the king of Assyria.
18 ੧੮ ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।
And it shall come to pass in that day, that the LORD shall hiss for the fly that is in the uttermost part of the rivers of Egypt, and for the bee that is in the land of Assyria.
19 ੧੯ ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।
And they shall come, and shall rest all of them in the desolate valleys, and in the clefts of the rocks, and upon all thorns, and upon all bushes.
20 ੨੦ ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।
In the same day shall the Lord shave with a razor that is hired, namely, by them beyond the river, by the king of Assyria, the head, and the hair of the feet: and it shall also consume the beard.
21 ੨੧ ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ
And it shall come to pass in that day, that a man shall nourish a young cow, and two sheep;
22 ੨੨ ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।
And it shall come to pass, for the abundance of milk that they shall give he shall eat butter: for butter and honey shall every one eat that is left in the land.
23 ੨੩ ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।
And it shall come to pass in that day, that every place shall be, where there were a thousand vines worth a thousand pieces of silver, it shall even be for briers and thorns.
24 ੨੪ ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ
With arrows and with bows shall men come there; because all the land shall become briers and thorns.
25 ੨੫ ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲ਼ਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।
And on all hills that shall be dug with the mattock, there shall not come there the fear of briers and thorns: but it shall be for the sending forth of oxen, and for the treading of lesser cattle.