< ਯਸਾਯਾਹ 7 >

1 ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।
וַיְהִי בִּימֵי אָחָז בֶּן־יוֹתָם בֶּן־עֻזִּיָּהוּ מֶלֶךְ יְהוּדָה עָלָה רְצִין מֶֽלֶךְ־אֲרָם וּפֶקַח בֶּן־רְמַלְיָהוּ מֶֽלֶךְ־יִשְׂרָאֵל יְרוּשָׁלַ͏ִם לַמִּלְחָמָה עָלֶיהָ וְלֹא יָכֹל לְהִלָּחֵם עָלֶֽיהָ׃
2 ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।
וַיֻּגַּד לְבֵית דָּוִד לֵאמֹר נָחָה אֲרָם עַל־אֶפְרָיִם וַיָּנַע לְבָבוֹ וּלְבַב עַמּוֹ כְּנוֹעַ עֲצֵי־יַעַר מִפְּנֵי־רֽוּחַ׃
3 ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
וַיֹּאמֶר יְהֹוָה אֶֽל־יְשַֽׁעְיָהוּ צֵא־נָא לִקְרַאת אָחָז אַתָּה וּשְׁאָר יָשׁוּב בְּנֶךָ אֶל־קְצֵה תְּעָלַת הַבְּרֵכָה הָעֶלְיוֹנָה אֶל־מְסִלַּת שְׂדֵה כוֹבֵֽס׃
4 ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,
וְאָמַרְתָּ אֵלָיו הִשָּׁמֵר וְהַשְׁקֵט אַל־תִּירָא וּלְבָֽבְךָ אַל־יֵרַךְ מִשְּׁנֵי זַנְבוֹת הָאוּדִים הָעֲשֵׁנִים הָאֵלֶּה בׇּחֳרִי־אַף רְצִין וַאֲרָם וּבֶן־רְמַלְיָֽהוּ׃
5 ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,
יַעַן כִּֽי־יָעַץ עָלֶיךָ אֲרָם רָעָה אֶפְרַיִם וּבֶן־רְמַלְיָהוּ לֵאמֹֽר׃
6 ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।
נַעֲלֶה בִֽיהוּדָה וּנְקִיצֶנָּה וְנַבְקִעֶנָּה אֵלֵינוּ וְנַמְלִיךְ מֶלֶךְ בְּתוֹכָהּ אֵת בֶּן־טָֽבְאַֽל׃
7 ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,
כֹּה אָמַר אֲדֹנָי יֱהֹוִה לֹא תָקוּם וְלֹא תִֽהְיֶֽה׃
8 ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।
כִּי רֹאשׁ אֲרָם דַּמֶּשֶׂק וְרֹאשׁ דַּמֶּשֶׂק רְצִין וּבְעוֹד שִׁשִּׁים וְחָמֵשׁ שָׁנָה יֵחַת אֶפְרַיִם מֵעָֽם׃
9 ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।
וְרֹאשׁ אֶפְרַיִם שֹׁמְרוֹן וְרֹאשׁ שֹׁמְרוֹן בֶּן־רְמַלְיָהוּ אִם לֹא תַאֲמִינוּ כִּי לֹא תֵאָמֵֽנוּ׃
10 ੧੦ ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,
וַיּוֹסֶף יְהֹוָה דַּבֵּר אֶל־אָחָז לֵאמֹֽר׃
11 ੧੧ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, (Sheol h7585)
שְׁאַל־לְךָ אוֹת מֵעִם יְהֹוָה אֱלֹהֶיךָ הַעְמֵק שְׁאָלָה אוֹ הַגְבֵּהַּ לְמָֽעְלָה׃ (Sheol h7585)
12 ੧੨ ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।
וַיֹּאמֶר אָחָז לֹא־אֶשְׁאַל וְלֹֽא־אֲנַסֶּה אֶת־יְהֹוָֽה׃
13 ੧੩ ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?
וַיֹּאמֶר שִׁמְעוּ־נָא בֵּית דָּוִד הַמְעַט מִכֶּם הַלְאוֹת אֲנָשִׁים כִּי תַלְאוּ גַּם אֶת־אֱלֹהָֽי׃
14 ੧੪ ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
לָכֵן יִתֵּן אֲדֹנָי הוּא לָכֶם אוֹת הִנֵּה הָעַלְמָה הָרָה וְיֹלֶדֶת בֵּן וְקָרָאת שְׁמוֹ עִמָּנוּ אֵֽל׃
15 ੧੫ ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।
חֶמְאָה וּדְבַשׁ יֹאכֵל לְדַעְתּוֹ מָאוֹס בָּרָע וּבָחוֹר בַּטּֽוֹב׃
16 ੧੬ ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।
כִּי בְּטֶרֶם יֵדַע הַנַּעַר מָאֹס בָּרָע וּבָחֹר בַּטּוֹב תֵּעָזֵב הָאֲדָמָה אֲשֶׁר אַתָּה קָץ מִפְּנֵי שְׁנֵי מְלָכֶֽיהָ׃
17 ੧੭ ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।
יָבִיא יְהֹוָה עָלֶיךָ וְעַֽל־עַמְּךָ וְעַל־בֵּית אָבִיךָ יָמִים אֲשֶׁר לֹא־בָאוּ לְמִיּוֹם סוּר־אֶפְרַיִם מֵעַל יְהוּדָה אֵת מֶלֶךְ אַשּֽׁוּר׃
18 ੧੮ ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।
וְהָיָה ׀ בַּיּוֹם הַהוּא יִשְׁרֹק יְהֹוָה לַזְּבוּב אֲשֶׁר בִּקְצֵה יְאֹרֵי מִצְרָיִם וְלַדְּבוֹרָה אֲשֶׁר בְּאֶרֶץ אַשּֽׁוּר׃
19 ੧੯ ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।
וּבָאוּ וְנָחוּ כֻלָּם בְּנַחֲלֵי הַבַּתּוֹת וּבִנְקִיקֵי הַסְּלָעִים וּבְכֹל הַנַּעֲצוּצִים וּבְכֹל הַנַּֽהֲלֹלִֽים׃
20 ੨੦ ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।
בַּיּוֹם הַהוּא יְגַלַּח אֲדֹנָי בְּתַעַר הַשְּׂכִירָה בְּעֶבְרֵי נָהָר בְּמֶלֶךְ אַשּׁוּר אֶת־הָרֹאשׁ וְשַׂעַר הָרַגְלָיִם וְגַם אֶת־הַזָּקָן תִּסְפֶּֽה׃
21 ੨੧ ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ
וְהָיָה בַּיּוֹם הַהוּא יְחַיֶּה־אִישׁ עֶגְלַת בָּקָר וּשְׁתֵּי־צֹֽאן׃
22 ੨੨ ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।
וְהָיָה מֵרֹב עֲשׂוֹת חָלָב יֹאכַל חֶמְאָה כִּֽי־חֶמְאָה וּדְבַשׁ יֹאכֵל כׇּל־הַנּוֹתָר בְּקֶרֶב הָאָֽרֶץ׃
23 ੨੩ ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।
וְהָיָה בַּיּוֹם הַהוּא יִהְיֶה כׇל־מָקוֹם אֲשֶׁר יִֽהְיֶה־שָּׁם אֶלֶף גֶּפֶן בְּאֶלֶף כָּסֶף לַשָּׁמִיר וְלַשַּׁיִת יִֽהְיֶֽה׃
24 ੨੪ ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ
בַּחִצִּים וּבַקֶּשֶׁת יָבוֹא שָׁמָּה כִּֽי־שָׁמִיר וָשַׁיִת תִּֽהְיֶה כׇל־הָאָֽרֶץ׃
25 ੨੫ ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲ਼ਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।
וְכֹל הֶהָרִים אֲשֶׁר בַּמַּעְדֵּר יֵעָדֵרוּן לֹא־תָבוֹא שָׁמָּה יִרְאַת שָׁמִיר וָשָׁיִת וְהָיָה לְמִשְׁלַח שׁוֹר וּלְמִרְמַס שֶֽׂה׃

< ਯਸਾਯਾਹ 7 >