< ਯਸਾਯਾਹ 8 >
1 ੧ ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”
ヱホバ我にいひたまひけるは一の大なる牌をとりそのうへに平常の文字にてマヘル シャラル ハシ バズと録せ
2 ੨ ਸੋ ਮੈਂ ਊਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ।
われ信實の證者なる祭司ウリヤおよびエベレキヤの子ゼカリヤをもてその證をなさしむ
3 ੩ ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,
われ預言者の妻にちかづきしとき彼はらみて子をうみければ ヱホバ我にいひたまはく その名をマヘル シャラル ハシ バズと稱へよ
4 ੪ ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।
そはこの子いまだ我が父わが母とよぶことを知らざるうちにダマスコの富とサマリヤの財寳はうばはれてアツスリヤ王のまへに到るべければなり
5 ੫ ਯਹੋਵਾਹ ਫੇਰ ਮੇਰੇ ਨਾਲ ਬੋਲਿਆ:
ヱホバまた重て我につげたまへり云く
6 ੬ ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।
この民はゆるやかに流るるシロアの水をすててレヂンとレマリヤの子とをよろこぶ
7 ੭ ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।
此によりて主はいきほひ猛くみなぎりわたる大河の水をかれらのうヘに堰入たまはん 是はアツスリヤ王とそのもろもろの威勢とにして 百の支流にはびこりもろもろの岸をこえ
8 ੮ ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ!
ユダにながれいり溢れひろごりてその項にまで及ばん インマヌエルよそののぶる翼はあまねくなんぢの地にみちわたらん
9 ੯ ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!
もろもろの民よさばめき騒げなんぢら摧かるべし 遠きくにぐにの者よきけ腰におびせよ汝等くだかるべし 腰に帯せよなんぢら摧かるべし
10 ੧੦ ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
なんぢら互にはかれつひに徒勞ならん なんぢら言をいだせ遂におこなはれじ そは神われらとともに在せばなり
11 ੧੧ ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ
ヱホバつよき手をもて此如われに示しこの民の路にあゆまざらんことを我にさとして言給はく
12 ੧੨ ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।
此民のすべて叛逆ととなふるところの者をなんぢら叛逆ととなふるなかれ 彼等のおそるるところを汝等おそるるなかれ慴くなかれ
13 ੧੩ ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।
なんぢらはただ萬軍のヱホバを聖としてこれを畏みこれを恐るべし
14 ੧੪ ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।
然らばヱホバはきよき避所となりたまはん 然どイスラエルの兩の家には躓く石となり妨ぐる磐とならん ヱルサレムの民には網罟となり機濫とならん
15 ੧੫ ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ।
おほくの人々これによりて蹶きかつ仆れやぶれ網せられまた捕へらるべし
16 ੧੬ ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ
證詞をつかね律法をわが弟子のうちに封べし
17 ੧੭ ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ।
いま面をおほひてヤコブの家をかへりみ給はずといヘども我そのヱホバを待そのヱホバを望みまつらん
18 ੧੮ ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।
視よわれとヱホバが我にたまひたる子輩とはイスラエルのうちの豫兆なり奇しき標なり此はシオンの山にいます萬軍のヱホバの與へたまふ所なり
19 ੧੯ ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?
もし人なんぢらにつげて巫女および魔術者のさえづるがごとく細語がごとき者にもとめよといはば民はおのれの神にもとむべきにあらずやいかで活者のために死者にもとむることを爲んといへ
20 ੨੦ ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।
ただ律法と證詞とを求むべし彼等のいふところ此言にかなはずば晨光あらじ
21 ੨੧ ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।
かれら國をヘあるきて苦みうゑん その飢るとき怒をはなち己が王おのが神をさして誼ひかつその面をうへに向ん
22 ੨੨ ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।
また地をみれば艱難と幽暗とくるしみの闇とあり かれらは昏黒におひやられん