< ਯਸਾਯਾਹ 8 >

1 ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”
Awurade ka kyerɛɛ me sɛ, “Fa nwoma mmobɔeɛ kɛseɛ no na fa twerɛdua biara twerɛ so.
2 ਸੋ ਮੈਂ ਊਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ।
Na mɛfrɛ ɔsɔfoɔ Uria ne Yeberekia babarima Sakaria sɛ mʼadansefoɔ nokwafoɔ aba.”
3 ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,
Afei mekɔɔ nkɔmhyɛni baa no ho, na ɔnyinsɛneeɛ, woo ɔbabarima. Na Awurade ka kyerɛɛ me sɛ, “Frɛ no Maher-Salal-Has-Bas.
4 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।
Ansa na abarimaa no bɛtumi aka, ‘Mʼagya’ anaa sɛ ‘me maame’ no, Asiriahene bɛba abɛfa Damasko ahodeɛ ne Samaria afodeɛ nyinaa akɔ.”
5 ਯਹੋਵਾਹ ਫੇਰ ਮੇਰੇ ਨਾਲ ਬੋਲਿਆ:
Awurade kasa kyerɛɛ me bio sɛ,
6 ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।
“Esiane sɛ saa nkurɔfoɔ yi apo Siloa nsuo a ɛresene brɛoo na wɔdi ahurisie wɔ Resin ne Remalia babarima no ho enti,
7 ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।
Awurade reyɛ de Asubɔnten no yire kɛseɛ no atia wɔn, Asiriahene ne ne kɛseyɛ nyinaa. Ɛbɛyiri afa ne mmɔnka nyinaa mu, na abu afa ne nkonkɔn so
8 ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ!
na apra abɛfa Yuda, akontono afa ho, atene afa mu abɛdeda ɛkɔn mu. Na atrɛtrɛ akata asase no nyinaa so Ao Immanuel.”
9 ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!
Momma ɔko nteamu so, mo aman na wɔndwɛre mo! Montie mo akyirikyiri aman. Monsiesie mo ho mma ɔko, na wɔndwɛre mo! Monsiesie mo ho mma ɔko, na wɔndwɛre mo!
10 ੧੦ ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
Hwehwɛ ɛkwan a wobɛfa soɔ, nanso wɔbɛsɛe no; da wo nsusuiɛ adi, nanso ɛrennyina, ɛfiri sɛ Onyankopɔn ne yɛn wɔ hɔ.
11 ੧੧ ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ
Awurade de ne nsa denden no too me so, ka kyerɛ me bɔɔ me kɔkɔ sɛ, mennante saa nkurɔfoɔ yi kwan so. Ɔkaa sɛ,
12 ੧੨ ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।
“Ɛnyɛ biribiara a saa nkurɔfoɔ yi frɛ no tirisopam na ɛyɛ tirisopam. Monnsuro deɛ wosuro, na momma ɛmmɔ mo hu.
13 ੧੩ ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।
Asafo Awurade nko ara na ɛsɛ sɛ wobu no kronkron, ɔno na ɛsɛ sɛ wosuro no, ɔno na ne ho yɛ hu,
14 ੧੪ ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।
ɔbɛyɛ kronkronbea: nanso Israel afie mmienu no deɛ, ɔbɛyɛ suntiboɔ ne ɔbotan a ɛma wɔhwe ase. Na ne nnipa a ɛwɔ Yerusalem deɛ ɔbɛyɛ afidie a ɛbɛyi wɔn.
15 ੧੫ ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ।
Wɔn mu bebree bɛsuntisunti; wɔbɛhwe ase a wɔnnsɔre bio; wɔbɛsum wɔn afidie na ayi wɔn.”
16 ੧੬ ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ
Kyekyere adanseɛ no sɔ mmara no ano ma mʼasuafoɔ.
17 ੧੭ ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ।
Mɛtwɛn Awurade a wayi nʼani afiri Yakob efie so mede me werɛ bɛhyɛ ne mu.
18 ੧੮ ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।
Me ne mma a Awurade de wɔn ama me no nie. Yɛyɛ nsɛnkyerɛnneɛ ne ahyɛnsodeɛ wɔ Israel, na yɛfiri Asafo Awurade a ɔte Sion Bepɔso no nkyɛn.
19 ੧੯ ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?
Sɛ nnipa tu mo fo sɛ monkɔ hunu asamanfrɛfoɔ ne nnunsifoɔ a wɔkasa aso mu na emu nteɛ a, adɛn enti na wɔmmmisa wɔn Onyankopɔn? Adɛn enti na mobisa adeɛ wɔ awufoɔ nkyɛn ma ateasefoɔ?
20 ੨੦ ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।
Sɛ wɔannyina mmara ne adanseɛ yi so anka asɛm yi a, wonni adekyeɛ mu hann.
21 ੨੧ ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।
Wɔde ahohiahia ne ɛkɔm bɛnantenante asase no so; na sɛ wɔtɔ baha a, wɔn bo bɛfu na wɔbɛma wɔn ani so adome wɔn ɔhene ne wɔn Onyankopɔn.
22 ੨੨ ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।
Afei wɔbɛhwɛ asase no so, na wobɛhunu ahohiahia ne esum a ɛyɛ hu, na wɔde wɔn bɛhyɛne esum kabii mu.

< ਯਸਾਯਾਹ 8 >