< ਯਸਾਯਾਹ 9 >
1 ੧ ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।
しかし、苦しみにあった地にも、やみがなくなる。さきにはゼブルンの地、ナフタリの地にはずかしめを与えられたが、後には海に至る道、ヨルダンの向こうの地、異邦人のガリラヤに光栄を与えられる。
2 ੨ ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
暗やみの中に歩んでいた民は大いなる光を見た。暗黒の地に住んでいた人々の上に光が照った。
3 ੩ ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।
あなたが国民を増し、その喜びを大きくされたので、彼らは刈入れ時に喜ぶように、獲物を分かつ時に楽しむように、あなたの前に喜んだ。
4 ੪ ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ।
これはあなたが彼らの負っているくびきと、その肩のつえと、しえたげる者のむちとを、ミデアンの日になされたように折られたからだ。
5 ੫ ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।
すべて戦場で、歩兵のはいたくつと、血にまみれた衣とは、火の燃えくさとなって焼かれる。
6 ੬ ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
ひとりのみどりごがわれわれのために生れた、ひとりの男の子がわれわれに与えられた。まつりごとはその肩にあり、その名は、「霊妙なる議士、大能の神、とこしえの父、平和の君」ととなえられる。
7 ੭ ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
そのまつりごとと平和とは、増し加わって限りなく、ダビデの位に座して、その国を治め、今より後、とこしえに公平と正義とをもってこれを立て、これを保たれる。万軍の主の熱心がこれをなされるのである。
8 ੮ ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ।
主はひと言をヤコブにおくり、これをイスラエルの上にくだされる。
9 ੯ ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,
すべてこの民、エフライムとサマリヤに住む者とは知るであろう。彼らは高ぶり、心おごって言う、
10 ੧੦ ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।
「かわらがくずれても、われわれは切り石をもって建てよう。くわの木が切り倒されても、われわれは香柏をもってこれにかえよう」と。
11 ੧੧ ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।
それゆえ、主は敵を起して彼らを攻めさせ、そのあだを奮い立たせられる。
12 ੧੨ ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
東にスリヤびとあり、西にペリシテびとあり、彼らは大口をあけてイスラエルを食い尽す。それでも主の怒りはやまず、なおも、そのみ手を伸ばされる。
13 ੧੩ ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।
しかもなお、この民は自分たちを撃った者に帰らず、万軍の主を求めない。
14 ੧੪ ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,
それゆえ、主はイスラエルから頭と尾と、しゅろの枝と葦とを一日のうちに断ち切られる。
15 ੧੫ ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।
その頭とは、長老と尊き人、その尾とは、偽りを教える預言者である。
16 ੧੬ ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।
この民を導く者は、これを迷わせ、彼らに導かれる者は、のみ尽される。
17 ੧੭ ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
それゆえ、主はその若き人々を喜ばれず、そのみなしごと寡婦とをあわれまれない。彼らはみな、不信仰であって、悪を行う者、すべての口は愚かな事を語るからである。それでも主の怒りはやまず、なおも、そのみ手を伸ばされる。
18 ੧੮ ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ।
悪は火のように燃え、いばらと、おどろとを食い尽し、茂りあう林を焼き、煙の柱となって巻きあがる。
19 ੧੯ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।
万軍の主の怒りによって地は焼け、その民は火の燃えくさのようになり、だれもその兄弟をあわれむ者がない。
20 ੨੦ ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,
彼らは右手につかんでも、なお飢え、左手で食べても飽くことがない。おのおのその隣り人の肉を食う。
21 ੨੧ ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
マナセはエフライムを、エフライムはマナセを食い、彼らは共にユダを攻める。それでも主の怒りはやまず、なおも、そのみ手を伸ばされる。