< ਯਸਾਯਾਹ 9 >

1 ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।
لیکن برای او که در تنگی می‌بود، تاریکی نخواهد شد. در زمان پیشین زمین زبولون وزمین نفتالی را ذلیل ساخت، اما در زمان آخر آن را به راه دریا به آن طرف اردن در جلیل امت هامحترم خواهد گردانید.۱
2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
قومی که در تاریکی سالک می‌بودند، نور عظیمی خواهند دید و بر ساکنان زمین سایه موت نور ساطع خواهد شد.۲
3 ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।
تو قوم را بسیار ساخته، شادی ایشان را زیادگردانیدی. به حضور تو شادی خواهند کرد مثل شادمانی وقت درو و مانند کسانی که در تقسیم نمودن غنیمت وجد می‌نمایند.۳
4 ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ।
زیرا که یوغ باراو را و عصای گردنش یعنی عصای جفا کننده وی را شکستی چنانکه در روز مدیان کردی.۴
5 ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।
زیرا همه اسلحه مسلحان در غوغا است ورخوت ایشان به خون آغشته است اما برای سوختن و هیزم آتش خواهند بود.۵
6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
زیرا که برای ما ولدی زاییده و پسری به ما بخشیده شد وسلطنت بر دوش او خواهد بود و اسم او عجیب ومشیر و خدای قدیر و پدر سرمدی و سرورسلامتی خوانده خواهد شد.۶
7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
ترقی سلطنت وسلامتی او را بر کرسی داود و بر مملکت وی انتهانخواهد بود تا آن را به انصاف و عدالت از الان تاابدالاباد ثابت و استوار نماید. غیرت یهوه صبایوت این را بجا خواهد آورد.۷
8 ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ।
خداوند کلامی نزد یعقوب فرستاد و آن براسرائیل واقع گردید.۸
9 ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,
و تمامی قوم خواهنددانست یعنی افرایم و ساکنان سامره که از غرور وتکبر دل خود می‌گویند.۹
10 ੧੦ ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।
خشتها افتاده است امابا سنگهای تراشیده بنا خواهیم نمود؛ چوبهای افراغ در هم شکست اما سرو آزاد بجای آنهامی گذاریم.۱۰
11 ੧੧ ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।
بنابراین خداوند دشمنان رصین رابضد او خواهد برافراشت و خصمان او را خواهدبرانگیخت.۱۱
12 ੧੨ ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
ارامیان را از مشرق و فلسطینیان رااز مغرب و ایشان اسرائیل را با دهان گشوده خواهند خورد. اما با این همه خشم او برگردانیده نشده و دست او هنوز دراز است.۱۲
13 ੧੩ ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।
و این قوم بسوی زننده خودشان بازگشت ننموده و یهوه صبایوت را نطلبیده‌اند.۱۳
14 ੧੪ ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,
بنابراین خداوند سر ودم و نخل و نی را از اسرائیل در یک روز خواهدبرید.۱۴
15 ੧੫ ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।
مرد پیر و مرد شریف سر است و نبی‌ای که تعلیم دروغ می‌دهد، دم می‌باشد.۱۵
16 ੧੬ ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।
زیرا که هادیان این قوم ایشان را گمراه می‌کنند و پیروان ایشان بلعیده می‌شوند.۱۶
17 ੧੭ ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
از این سبب خداوند از جوانان ایشان مسرور نخواهد شد و بر یتیمان و بیوه‌زنان ایشان ترحم نخواهد نمود. چونکه جمیع ایشان منافق وشریرند و هر دهانی به حماقت متکلم می‌شود بااینهمه غضب او برگردانیده نشده و دست او هنوزدراز است.۱۷
18 ੧੮ ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ।
زیرا که شرارت مثل آتش می‌سوزاند و خار و خس را می‌خورد، و دربوته های جنگل افروخته شده، دود غلیظ پیچان می‌شود.۱۸
19 ੧੯ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।
از غضب یهوه صبایوت زمین سوخته شده است و قوم هیزم آتش گشته‌اند و کسی بربرادر خود شفقت ندارد.۱۹
20 ੨੦ ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,
از جانب راست می‌ربایند و گرسنه می‌مانند و از طرف چپ می‌خورند و سیر نمی شوند و هرکس گوشت بازوی خود را می‌خورد.۲۰
21 ੨੧ ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
منسی افرایم را وافرایم منسی را و هر دوی ایشان بضد یهودا متحدمی شوند. با اینهمه غضب او برگردانیده نشده ودست او هنوز دراز است.۲۱

< ਯਸਾਯਾਹ 9 >