< ਯਸਾਯਾਹ 1 >
1 ੧ ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
The vision of Isaiah the son of Amoz, which he saw concerning Judah and Jerusalem in the days of Uzziah, Jotham, Ahaz, [and] Hezekiah, kings of Judah.
2 ੨ ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।
Hear, O heavens, and give ear, O earth: for the LORD hath spoken, I have nourished and brought up children, and they have rebelled against me.
3 ੩ ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ
The ox knoweth his owner, and the ass his master’s crib: [but] Israel doth not know, my people doth not consider.
4 ੪ ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।
Ah sinful nation, a people laden with iniquity, a seed of evildoers, children that are corrupters: they have forsaken the LORD, they have provoked the Holy One of Israel unto anger, they are gone away backward.
5 ੫ ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।
Why should ye be stricken any more? ye will revolt more and more: the whole head is sick, and the whole heart faint.
6 ੬ ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।
From the sole of the foot even unto the head [there is] no soundness in it; [but] wounds, and bruises, and putrifying sores: they have not been closed, neither bound up, neither mollified with ointment.
7 ੭ ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।
Your country [is] desolate, your cities [are] burned with fire: your land, strangers devour it in your presence, and [it is] desolate, as overthrown by strangers.
8 ੮ ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ।
And the daughter of Zion is left as a cottage in a vineyard, as a lodge in a garden of cucumbers, as a besieged city.
9 ੯ ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।
Except the LORD of hosts had left unto us a very small remnant, we should have been as Sodom, [and] we should have been like unto Gomorrah.
10 ੧੦ ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!
Hear the word of the LORD, ye rulers of Sodom; give ear unto the law of our God, ye people of Gomorrah.
11 ੧੧ ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
To what purpose [is] the multitude of your sacrifices unto me? saith the LORD: I am full of the burnt offerings of rams, and the fat of fed beasts; and I delight not in the blood of bullocks, or of lambs, or of he goats.
12 ੧੨ ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?
When ye come to appear before me, who hath required this at your hand, to tread my courts?
13 ੧੩ ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।
Bring no more vain oblations; incense is an abomination unto me; the new moons and sabbaths, the calling of assemblies, I cannot away with; [it is] iniquity, even the solemn meeting.
14 ੧੪ ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!
Your new moons and your appointed feasts my soul hateth: they are a trouble unto me; I am weary to bear [them].
15 ੧੫ ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
And when ye spread forth your hands, I will hide mine eyes from you: yea, when ye make many prayers, I will not hear: your hands are full of blood.
16 ੧੬ ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
Wash you, make you clean; put away the evil of your doings from before mine eyes; cease to do evil;
17 ੧੭ ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
Learn to do well; seek judgment, relieve the oppressed, judge the fatherless, plead for the widow.
18 ੧੮ ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
Come now, and let us reason together, saith the LORD: though your sins be as scarlet, they shall be as white as snow; though they be red like crimson, they shall be as wool.
19 ੧੯ ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।
If ye be willing and obedient, ye shall eat the good of the land:
20 ੨੦ ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
But if ye refuse and rebel, ye shall be devoured with the sword: for the mouth of the LORD hath spoken [it].
21 ੨੧ ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!
How is the faithful city become an harlot! it was full of judgment; righteousness lodged in it; but now murderers.
22 ੨੨ ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।
Thy silver is become dross, thy wine mixed with water:
23 ੨੩ ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।
Thy princes [are] rebellious, and companions of thieves: every one loveth gifts, and followeth after rewards: they judge not the fatherless, neither doth the cause of the widow come unto them.
24 ੨੪ ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
Therefore saith the Lord, the LORD of hosts, the mighty One of Israel, Ah, I will ease me of mine adversaries, and avenge me of mine enemies:
25 ੨੫ ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,
And I will turn my hand upon thee, and purely purge away thy dross, and take away all thy tin:
26 ੨੬ ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।
And I will restore thy judges as at the first, and thy counsellors as at the beginning: afterward thou shalt be called, The city of righteousness, the faithful city.
27 ੨੭ ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।
Zion shall be redeemed with judgment, and her converts with righteousness.
28 ੨੮ ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।
And the destruction of the transgressors and of the sinners [shall be] together, and they that forsake the LORD shall be consumed.
29 ੨੯ ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।
For they shall be ashamed of the oaks which ye have desired, and ye shall be confounded for the gardens that ye have chosen.
30 ੩੦ ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ।
For ye shall be as an oak whose leaf fadeth, and as a garden that hath no water.
31 ੩੧ ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।
And the strong shall be as tow, and the maker of it as a spark, and they shall both burn together, and none shall quench [them].