< ਯਾਕੂਬ 2 >
1 ੧ ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
αδελφοι μου μη εν προσωποληψιαις εχετε την πιστιν του κυριου ημων ιησου χριστου της δοξης
2 ੨ ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ, ।
εαν γαρ εισελθη εις την συναγωγην υμων ανηρ χρυσοδακτυλιος εν εσθητι λαμπρα εισελθη δε και πτωχος εν ρυπαρα εσθητι
3 ੩ ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।
και επιβλεψητε επι τον φορουντα την εσθητα την λαμπραν και ειπητε αυτω συ καθου ωδε καλως και τω πτωχω ειπητε συ στηθι εκει η καθου ωδε υπο το υποποδιον μου
4 ੪ ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?
και ου διεκριθητε εν εαυτοις και εγενεσθε κριται διαλογισμων πονηρων
5 ੫ ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
ακουσατε αδελφοι μου αγαπητοι ουχ ο θεος εξελεξατο τους πτωχους του κοσμου πλουσιους εν πιστει και κληρονομους της βασιλειας ης επηγγειλατο τοις αγαπωσιν αυτον
6 ੬ ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
υμεις δε ητιμασατε τον πτωχον ουχ οι πλουσιοι καταδυναστευουσιν υμων και αυτοι ελκουσιν υμας εις κριτηρια
7 ੭ ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?
ουκ αυτοι βλασφημουσιν το καλον ονομα το επικληθεν εφ υμας
8 ੮ ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।
ει μεντοι νομον τελειτε βασιλικον κατα την γραφην αγαπησεις τον πλησιον σου ως σεαυτον καλως ποιειτε
9 ੯ ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।
ει δε προσωποληπτειτε αμαρτιαν εργαζεσθε ελεγχομενοι υπο του νομου ως παραβαται
10 ੧੦ ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।
οστις γαρ ολον τον νομον τηρηση πταιση δε εν ενι γεγονεν παντων ενοχος
11 ੧੧ ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।
ο γαρ ειπων μη μοιχευσης ειπεν και μη φονευσης ει δε ου μοιχευσεις φονευσεις δε γεγονας παραβατης νομου
12 ੧੨ ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।
ουτως λαλειτε και ουτως ποιειτε ως δια νομου ελευθεριας μελλοντες κρινεσθαι
13 ੧੩ ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
η γαρ κρισις ανελεος τω μη ποιησαντι ελεος κατακαυχαται ελεος κρισεως
14 ੧੪ ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?
τι το οφελος αδελφοι μου εαν πιστιν λεγη τις εχειν εργα δε μη εχη μη δυναται η πιστις σωσαι αυτον
15 ੧੫ ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।
εαν δε αδελφος η αδελφη γυμνοι υπαρχωσιν και λειπομενοι [ ωσιν ] της εφημερου τροφης
16 ੧੬ ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?
ειπη δε τις αυτοις εξ υμων υπαγετε εν ειρηνη θερμαινεσθε και χορταζεσθε μη δωτε δε αυτοις τα επιτηδεια του σωματος τι το οφελος
17 ੧੭ ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
ουτως και η πιστις εαν μη εργα εχη νεκρα εστιν καθ εαυτην
18 ੧੮ ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।
αλλ ερει τις συ πιστιν εχεις καγω εργα εχω δειξον μοι την πιστιν σου εκ των εργων σου καγω δειξω σοι εκ των εργων μου την πιστιν μου
19 ੧੯ ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
συ πιστευεις οτι ο θεος εις εστιν καλως ποιεις και τα δαιμονια πιστευουσιν και φρισσουσιν
20 ੨੦ ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?
θελεις δε γνωναι ω ανθρωπε κενε οτι η πιστις χωρις των εργων νεκρα εστιν
21 ੨੧ ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ?
αβρααμ ο πατηρ ημων ουκ εξ εργων εδικαιωθη ανενεγκας ισαακ τον υιον αυτου επι το θυσιαστηριον
22 ੨੨ ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ।
βλεπεις οτι η πιστις συνηργει τοις εργοις αυτου και εκ των εργων η πιστις ετελειωθη
23 ੨੩ ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
και επληρωθη η γραφη η λεγουσα επιστευσεν δε αβρααμ τω θεω και ελογισθη αυτω εις δικαιοσυνην και φιλος θεου εκληθη
24 ੨੪ ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
ορατε τοινυν οτι εξ εργων δικαιουται ανθρωπος και ουκ εκ πιστεως μονον
25 ੨੫ ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
ομοιως δε και ρααβ η πορνη ουκ εξ εργων εδικαιωθη υποδεξαμενη τους αγγελους και ετερα οδω εκβαλουσα
26 ੨੬ ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।
ωσπερ γαρ το σωμα χωρις πνευματος νεκρον εστιν ουτως και η πιστις χωρις των εργων νεκρα εστιν