< ਯਾਕੂਬ 3 >
1 ੧ ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
Μὴ πολλοὶ διδάσκαλοι γίνεσθε, ἀδελφοί μου, εἰδότες ὅτι μεῖζον κρίμα λημψόμεθα.
2 ੨ ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
πολλὰ γὰρ πταίομεν ἅπαντες· εἴ τις ἐν λόγῳ οὐ πταίει, οὗτος τέλειος ἀνήρ, δυνατὸς χαλιναγωγῆσαι καὶ ὅλον τὸ σῶμα.
3 ੩ ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
εἰ δὲ τῶν ἵππων τοὺς χαλινοὺς εἰς τὰ στόματα βάλλομεν εἰς τὸ πείθεσθαι αὐτοὺς ἡμῖν, καὶ ὅλον τὸ σῶμα αὐτῶν μετάγομεν.
4 ੪ ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
ἰδοὺ καὶ τὰ πλοῖα, τηλικαῦτα ὄντα καὶ ὑπὸ ἀνέμων σκληρῶν ἐλαυνόμενα, μετάγεται ὑπὸ ἐλαχίστου πηδαλίου ὅπου ἡ ὁρμὴ τοῦ εὐθύνοντος βούλεται·
5 ੫ ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
οὕτως καὶ ἡ γλῶσσα μικρὸν μέλος ἐστὶν καὶ μεγάλα αὐχεῖ. ἰδοὺ ἡλίκον πῦρ ἡλίκην ὕλην ἀνάπτει·
6 ੬ ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! (Geenna )
καὶ ἡ γλῶσσα πῦρ, ὁ κόσμος τῆς ἀδικίας, ἡ γλῶσσα καθίσταται ἐν τοῖς μέλεσιν ἡμῶν, ἡ σπιλοῦσα ὅλον τὸ σῶμα καὶ φλογίζουσα τὸν τροχὸν τῆς γενέσεως καὶ φλογιζομένη ὑπὸ τῆς γεέννης. (Geenna )
7 ੭ ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
πᾶσα γὰρ φύσις θηρίων τε καὶ πετεινῶν ἑρπετῶν τε καὶ ἐναλίων δαμάζεται καὶ δεδάμασται τῇ φύσει τῇ ἀνθρωπίνῃ,
8 ੮ ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
τὴν δὲ γλῶσσαν οὐδεὶς δαμάσαι δύναται ἀνθρώπων· ἀκατάστατον κακόν, μεστὴ ἰοῦ θανατηφόρου.
9 ੯ ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
ἐν αὐτῇ εὐλογοῦμεν τὸν Κύριον καὶ Πατέρα, καὶ ἐν αὐτῇ καταρώμεθα τοὺς ἀνθρώπους τοὺς καθ’ ὁμοίωσιν Θεοῦ γεγονότας·
10 ੧੦ ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
ἐκ τοῦ αὐτοῦ στόματος ἐξέρχεται εὐλογία καὶ κατάρα. οὐ χρή, ἀδελφοί μου, ταῦτα οὕτως γίνεσθαι.
11 ੧੧ ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?
μήτι ἡ πηγὴ ἐκ τῆς αὐτῆς ὀπῆς βρύει τὸ γλυκὺ καὶ τὸ πικρόν;
12 ੧੨ ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
μὴ δύναται, ἀδελφοί μου, συκῆ ἐλαίας ποιῆσαι ἢ ἄμπελος σῦκα; οὔτε ἁλυκὸν γλυκὺ ποιῆσαι ὕδωρ.
13 ੧੩ ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
Τίς σοφὸς καὶ ἐπιστήμων ἐν ὑμῖν; δειξάτω ἐκ τῆς καλῆς ἀναστροφῆς τὰ ἔργα αὐτοῦ ἐν πραΰτητι σοφίας.
14 ੧੪ ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
εἰ δὲ ζῆλον πικρὸν ἔχετε καὶ ἐριθείαν ἐν τῇ καρδίᾳ ὑμῶν, μὴ κατακαυχᾶσθε καὶ ψεύδεσθε κατὰ τῆς ἀληθείας.
15 ੧੫ ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।
οὐκ ἔστιν αὕτη ἡ σοφία ἄνωθεν κατερχομένη, ἀλλὰ ἐπίγειος, ψυχική, δαιμονιώδης·
16 ੧੬ ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
ὅπου γὰρ ζῆλος καὶ ἐριθεία, ἐκεῖ ἀκαταστασία καὶ πᾶν φαῦλον πρᾶγμα.
17 ੧੭ ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ἡ δὲ ἄνωθεν σοφία πρῶτον μὲν ἁγνή ἐστιν, ἔπειτα εἰρηνική, ἐπιεικής, εὐπειθής, μεστὴ ἐλέους καὶ καρπῶν ἀγαθῶν, ἀδιάκριτος, ἀνυπόκριτος.
18 ੧੮ ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
καρπὸς δὲ δικαιοσύνης ἐν εἰρήνῃ σπείρεται τοῖς ποιοῦσιν εἰρήνην.