< ਯਾਕੂਬ 1 >
1 ੧ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।
James, a servant of God and of the Lord Jesus Christ, to the twelve tribes which are scattered abroad, greeting.
2 ੨ ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
My brethren, count it all joy when ye fall into divers temptations.
3 ੩ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
Knowing [this], that the trying of your faith worketh patience.
4 ੪ ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
But let patience have [her] perfect work, that ye may be perfect and entire, wanting nothing.
5 ੫ ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
If any of you lacketh wisdom, let him ask of God, who giveth to all [men] liberally, and upbraideth not; and it shall be given to him.
6 ੬ ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
But let him ask in faith, nothing wavering. For he that wavereth is like a wave of the sea driven with the wind and tossed.
7 ੭ ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
For let not that man think that he shall receive any thing from the Lord.
8 ੮ ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
A man unsettled in his opinions [is] unstable in all his ways.
9 ੯ ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
Let the brother of low degree rejoice in that he is exalted:
10 ੧੦ ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।
But the rich, in that he is made low: because as the flower of the grass he shall pass away.
11 ੧੧ ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।
For the sun hath no sooner risen with a burning heat, but it withereth the grass, and its flower falleth, and the grace of the fashion of it perisheth: so also shall the rich man fade away in his ways.
12 ੧੨ ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
Blessed [is] the man that endureth temptation: for when he is tried, he shall receive the crown of life, which the Lord hath promised to them that love him.
13 ੧੩ ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
Let no man say when he is tempted, I am tempted by God: for God cannot be tempted with evil, neither tempteth he any man:
14 ੧੪ ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
But every man is tempted, when he is drawn away by his own lust, and enticed.
15 ੧੫ ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
Then when lust hath conceived, it bringeth forth sin: and sin, when it is finished, bringeth forth death.
16 ੧੬ ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।
Do not err, my beloved brethren.
17 ੧੭ ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
Every good gift and every perfect gift is from above, and cometh down from the Father of lights, with whom is no variableness, neither shadow of turning.
18 ੧੮ ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।
Of his own will he hath begotten us with the word of truth, that we should be a kind of first-fruits of his creatures.
19 ੧੯ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।
Wherefore, my beloved brethren, let every man be swift to hear, slow to speak, slow to wrath:
20 ੨੦ ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
For the wrath of man worketh not the righteousness of God.
21 ੨੧ ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
Wherefore lay apart all filthiness and superfluity of naughtiness, and receive with meekness the ingrafted word, which is able to save your souls.
22 ੨੨ ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
But be ye doers of the word, and not hearers only, deceiving your own selves.
23 ੨੩ ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
For if any is a hearer of the word, and not a doer, he is like a man beholding his natural face in a glass:
24 ੨੪ ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
For he beholdeth himself, and goeth away, and immediately forgetteth what manner of man he was.
25 ੨੫ ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
But he who looketh into the perfect law of liberty, and continueth [in it], he being not a forgetful hearer, but a doer of the work, this man shall be blessed in his deed.
26 ੨੬ ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
If any man among you seemeth to be religious, and bridleth not his tongue, but deceiveth his own heart, this man's religion [is] vain.
27 ੨੭ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
Pure religion and undefiled before God and the Father is this, To visit the fatherless and widows in their affliction, [and] to keep himself unspotted from the world.