< ਯਿਰਮਿਯਾਹ 10 >
1 ੧ ਹੇ ਇਸਰਾਏਲ ਦੇ ਘਰਾਣੇ, ਇਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,
Hear the word which the LORD speaks to you, house of Israel!
2 ੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ।
The LORD says, “Don’t learn the way of the nations, and don’t be dismayed at the signs of the sky; for the nations are dismayed at them.
3 ੩ ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।
For the customs of the peoples are vanity; for one cuts a tree out of the forest, the work of the hands of the workman with the axe.
4 ੪ ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ।
They deck it with silver and with gold. They fasten it with nails and with hammers, so that it can’t move.
5 ੫ ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।
They are like a palm tree, of turned work, and don’t speak. They must be carried, because they can’t move. Don’t be afraid of them; for they can’t do evil, neither is it in them to do good.”
6 ੬ ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।
There is no one like you, LORD. You are great, and your name is great in might.
7 ੭ ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।
Who shouldn’t fear you, King of the nations? For it belongs to you. Because amongst all the wise men of the nations, and in all their royal estate, there is no one like you.
8 ੮ ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ।
But they are together brutish and foolish, instructed by idols! It is just wood.
9 ੯ ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!
There is silver beaten into plates, which is brought from Tarshish, and gold from Uphaz, the work of the engraver and of the hands of the goldsmith. Their clothing is blue and purple. They are all the work of skilful men.
10 ੧੦ ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।
But the LORD is the true God. He is the living God, and an everlasting King. At his wrath, the earth trembles. The nations aren’t able to withstand his indignation.
11 ੧੧ ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।
“You shall say this to them: ‘The gods that have not made the heavens and the earth will perish from the earth, and from under the heavens.’”
12 ੧੨ ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
God has made the earth by his power. He has established the world by his wisdom, and by his understanding has he stretched out the heavens.
13 ੧੩ ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
When he utters his voice, the waters in the heavens roar, and he causes the vapours to ascend from the ends of the earth. He makes lightnings for the rain, and brings the wind out of his treasuries.
14 ੧੪ ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।
Every man has become brutish and without knowledge. Every goldsmith is disappointed by his engraved image; for his molten image is falsehood, and there is no breath in them.
15 ੧੫ ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
They are vanity, a work of delusion. In the time of their visitation they will perish.
16 ੧੬ ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
The portion of Jacob is not like these; for he is the maker of all things; and Israel is the tribe of his inheritance. The LORD of Armies is his name.
17 ੧੭ ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।
Gather up your wares out of the land, you who live under siege.
18 ੧੮ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।
For the LORD says, “Behold, I will sling out the inhabitants of the land at this time, and will distress them, that they may feel it.”
19 ੧੯ ਮੇਰੇ ਘਾਓ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਇਹ ਮੇਰਾ ਦੁੱਖ ਹੈ, ਮੈਂ ਇਸ ਨੂੰ ਝੱਲਾਂਗਾ।
Woe is me because of my injury! My wound is serious; but I said, “Truly this is my grief, and I must bear it.”
20 ੨੦ ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।
My tent has been destroyed, and all my cords are broken. My children have gone away from me, and they are no more. There is no one to spread my tent any more, to set up my curtains.
21 ੨੧ ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।
For the shepherds have become brutish, and have not enquired of the LORD. Therefore they have not prospered, and all their flocks have scattered.
22 ੨੨ ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।
The voice of news, behold, it comes, and a great commotion out of the north country, to make the cities of Judah a desolation, a dwelling place of jackals.
23 ੨੩ ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
LORD, I know that the way of man is not in himself. It is not in man who walks to direct his steps.
24 ੨੪ ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।
LORD, correct me, but gently; not in your anger, lest you reduce me to nothing.
25 ੨੫ ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।
Pour out your wrath on the nations that don’t know you, and on the families that don’t call on your name; for they have devoured Jacob. Yes, they have devoured him, consumed him, and have laid waste his habitation.