< ਯਿਰਮਿਯਾਹ 11 >

1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ
Ma e wach mane obirone Jeremia koa ir Jehova Nyasaye:
2 ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ
“Chik iti ne chike mag singruokni kendo inyis jo-Juda kod mago modak Jerusalem.
3 ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!
Nyisgi ni ma e gima Jehova Nyasaye, Nyasach Israel, wacho: ‘Okwongʼ ngʼatno ma ok oluoro gima singruokni dwaro,
4 ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
chike mane amiyo kwereu kane agologi Misri, e kendo maliet makakni mach.’ Ne awacho ni, ‘Luora kendo itim gigo duto machikou to unubed joga, an bende nabed Nyasachu.
5 ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।
Bangʼe anachop singo mane asingone kwereu, mar miyogi piny mopongʼ gi chak kod mor kich’ ma en piny mauntiere kawuono.” Ne adwoko Jehova Nyasaye niya, “Amin.”
6 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ
Jehova Nyasaye nowachona niya, “Go milome mar wechegi duto e mier mag Juda kod jogo manie yore mag Jerusalem: ‘Chikuru itu ne chike mag singruokni kendo ulugi.
7 ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!
Kochakore kinde mane akelo kwereu koa Misri nyaka kawuono, ne asiemogi nyadingʼeny, ka awacho niya, “Luorauru.”
8 ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ
To ne ok gichiko itgi kata winja; kuom mano, negiluwo mana timbegi mag jendeke mag chunjegi maricho. Omiyo nakelo kuomgi kwongʼ duto mag singruok mane achikogi mondo gilu to ne ok girito.’”
9 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ
Eka Jehova Nyasaye nowachona, “Nitiere winjruok ma lingʼ-lingʼ e kind jo-Juda kod jogo modak Jerusalem.
10 ੧੦ ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ
Gisedok e richo mag kweregi, mane otamore winjo wechega. Giseluwo bangʼ nyiseche manono mondo gitinegi. Od Israel gi od Juda giduto oseketho singruok mane atimo gi kweregi.
11 ੧੧ ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ
Emomiyo ma e gima Jehova Nyasaye wacho: ‘Anakelnegi masira ma ok ginyal tonye. Kata bed ni giywakna, ok anawinjgi.
12 ੧੨ ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ
Mier mag Juda kod jo-Jerusalem nodhi kendo ywakne nyiseche manono ma giwangʼone ubani, to ok ginikonygi ngangʼ ka masira ochopo.
13 ੧੩ ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।
Un gi nyiseche manono mangʼeny mana kaka dalau, yaye Juda; bende kendo mar misango museiko mudwaro wangʼone nyasaye manono mar wichkuot miluongo ni Baal ngʼeny mana ka yore mag Jerusalem.’
14 ੧੪ ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
“Kik ilam ne jogi kata chiwonegi kwayo moro amora kata sayonegi, nikech ok anawinji ka gibiro ira e seche mag masira.
15 ੧੫ ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ
“Angʼo ma jaherana timo e hekalu mara kochano timbe mamono gi ji mathoth? Bende ringʼo mowal tenge nyalo loko kum mari? Seche mitimo timbe marichogo, ema inie gi mor.”
16 ੧੬ ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ
Jehova Nyasaye noluongi ni yadh zeituni madongo maber man-gi olemo moolo maber. To mor matek mar yamb auka enowangʼe ka mach, kendo bedene notur.
17 ੧੭ ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।
Jehova Nyasaye Maratego mane opidhou kaka yath osegolo chik mondo unwangʼ masira, nikech od Israel kod od Juda osetimo maricho kendo gisechwanya ma iya owangʼ kuom wangʼo ubani ne Baal.
18 ੧੮ ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।
Nikech Jehova Nyasaye nohulona marach mane gichano timo, ne angʼeyo wachno, nimar e kindeno nosefwenyona gima negitimo.
19 ੧੯ ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!
Asebedo kaka nyarombo mamuol mitero kar yengʼo; ne ok afwenyo nine gisechano timona marach, kagiwacho niya, “Watiek yath kaachiel gi olembene; wagole oko oaye piny joma ngima, mondo nyinge kik par kendo.”
20 ੨੦ ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।
To, yaye Jehova Nyasaye Maratego, in ma ingʼado bura gi ratiro kendo pimo chuny kod paro, yie ane mirimbi kuom jogi, nimar in ema aseketoni kwayona.
21 ੨੧ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!
“Emomiyo ma e gima Jehova Nyasaye wacho kuom jo-Anathoth madwaro ngimani, ‘Kik ikor e nying Jehova Nyasaye ka ok kamano to ibiro tho e lwetwa.’
22 ੨੨ ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
Kuom mano Jehova Nyasaye Maratego wacho ni, ‘Anakumgi. Rowere mag-gi noneg gi ligangla, yawuotgi kod nyigi kech nonegi.
23 ੨੩ ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।
Onge ngʼato kuomgi manodongʼ, nikech anakel masira ne jo-Anathoth e higa manokumgie.’”

< ਯਿਰਮਿਯਾਹ 11 >