< ਯਿਰਮਿਯਾਹ 11 >
1 ੧ ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ
Pawòl ki te vini a Jérémie soti nan SENYÈ a, t ap di:
2 ੨ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ
“Koute pawòl akò sila a e pale avèk mesye Juda yo ak sila ki rete Jérusalem yo.
3 ੩ ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!
Di yo: ‘Konsa pale SENYÈ a, Bondye Israël la, “Modi se nonm ki pa okipe pawòl akò sila a,
4 ੪ ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
ke Mwen te kòmande papa zansèt nou yo pou fè nan jou ke M te mennen yo sòti nan peyi Égypte la, soti nan founo fè a, lè M te di yo: ‘Koute vwa Mwen e fè selon tout sa ke Mwen kòmande nou. Konsa, nou va pèp Mwen e Mwen va Bondye nou,’
5 ੫ ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।
pou m ka etabli sèman ke M te fè ak papa zansèt nou yo, pou bay yo yon peyi k ap koule ak lèt, ak siwo myèl, jan li ye nan jou sa a.”’” Mwen te reponn: “Amen O SENYÈ”.
6 ੬ ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ
Konsa, SENYÈ a te di mwen: “Pwoklame tout pawòl sa yo nan vil Juda yo ak nan lari Jérusalem yo, pou di: ‘Tande pawòl akò sa a pou fè yo.
7 ੭ ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!
‘Paske Mwen te avèti papa zansèt pa w yo solanèlman nan jou ke M te mennen yo sòti nan peyi Égypte la, menm pou rive nan jou sila a, Mwen t ap avèti tout tan e t ap di: “Tande vwa Mwen”.
8 ੮ ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ
Malgre sa, yo pa t obeyi, ni panche zòrèy yo vè Mwen. Men yo te mache chak selon tèt di a kè mechan yo. Akoz sa, Mwen te mennen sou yo tout pawòl akò sila a, ke M te kòmande pou yo fè, men yo pa t fè yo.’”
9 ੯ ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ
Konsa, SENYÈ a te di m: “Gen yon konplo vin k ap fèt pami mesye Juda yo ak moun ki rete Jérusalem yo.
10 ੧੦ ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ
Yo te vire retounen vè inikite a papa zansèt yo, ki te refize tande pawòl Mwen yo. Yo te ale dèyè lòt dye pou sèvi yo. Lakay Israël ak lakay Juda te kraze akò ke M te fè ak papa zansèt yo.”
11 ੧੧ ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ
Pou sa, pale SENYÈ a: “Gade byen” Mwen ap mennen yon gwo dezas sou yo, ke yo p ap ka chape menm. Malgre yo kriye ban Mwen, Mwen p ap koute yo.
12 ੧੨ ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ
Konsa, lavil a Juda ak pèp Jérusalem nan va ale kriye a lòt dye kote yo brile lansan an; men anverite, yo p ap sove yo nan tan gwo dezas yo.
13 ੧੩ ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।
Paske dye nou yo menm kantite ak vil nou yo, O Juda; epi menm kantite ak lari Jérusalem yo se lotèl kote nou te plase gwo wont sa yo, menm pou brile lansan bay Baal yo.
14 ੧੪ ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
“Akoz sa, pa priye pou pèp sa a. Ni pa leve gwo kri oswa fè lapriyè pou yo; paske Mwen p ap koute yo lè yo rele Mwen akoz gwo dezas yo.
15 ੧੫ ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ
Ki dwa byeneme Mwen an genyen lakay Mwen an konsi li fin fè zak lèd ak anpil gason, epi chè sen an fin kite ou? Lè ou te fè mal sa a, konsa, ou te rejwi.”
16 ੧੬ ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ
SENYÈ a te bay ou non: “Bwa doliv, byen bèl ak anpil fwi”. Ak gwo bri, li te limen dife sou non sa a, e branch li yo te kase.
17 ੧੭ ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।
SENYÈ dèzame ki te plante ou a, te pase lòd malè kont ou akoz mechanste lakay Israël la ak lakay Juda a; akoz yo te pwovoke Mwen ak ofrann sakrifis ke yo te leve vè Baal yo.
18 ੧੮ ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।
Anplis, SENYÈ a te fè m konprann, e mwen te konnen li. Konsa, Ou te montre m zak yo.
19 ੧੯ ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!
Men mwen te tankou yon jenn mouton dou k ap mennen labatwa. Mwen pa t konnen ke yo te fòme yon konplo kont mwen; Ke yo t ap di, “Annou detwi bwa a ak fwi li. Annou koupe l nèt soti nan peyi vivan yo, pou non li pa sonje ankò.”
20 ੨੦ ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।
Men O SENYÈ dèzame yo, ki fè jijman ki dwat yo, ki sonde santiman ak kè yo, kite mwen wè vanjans Ou sou yo; paske se Ou menm, mwen te fè konnen koz mwen an.
21 ੨੧ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!
Akoz sa, SENYÈ a pale selon mesye Anathoth yo, k ap chache lavi ou, k ap di: “Pa pwofetize nan non SENYÈ a, pou ou pa mouri nan men nou”—
22 ੨੨ ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
Akoz sa, pale SENYÈ dèzame yo: “Gade byen, Mwen prèt pou pini yo! Jennonm yo va mouri pa nepe, fis ak fi yo va mouri ak gwo grangou.
23 ੨੩ ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।
Menm yon retay p ap rete pou yo. Paske Mwen ap mennen yon dezas sou mesye Anathoth yo, jis li rive ane règleman pa yo.”