< ਯਿਰਮਿਯਾਹ 12 >

1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?
צַדִּ֤יק אַתָּה֙ יְהוָ֔ה כִּ֥י אָרִ֖יב אֵלֶ֑יךָ אַ֤ךְ מִשְׁפָּטִים֙ אֲדַבֵּ֣ר אוֹתָ֔ךְ מַדּ֗וּעַ דֶּ֤רֶךְ רְשָׁעִים֙ צָלֵ֔חָה שָׁל֖וּ כָּל־בֹּ֥גְדֵי בָֽגֶד׃
2 ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।
נְטַעְתָּם֙ גַּם־שֹׁרָ֔שׁוּ יֵלְכ֖וּ גַּם־עָ֣שׂוּ פֶ֑רִי קָר֤וֹב אַתָּה֙ בְּפִיהֶ֔ם וְרָח֖וֹק מִכִּלְיוֹתֵיהֶֽם׃
3 ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!
וְאַתָּ֤ה יְהוָה֙ יְדַעְתָּ֔נִי תִּרְאֵ֕נִי וּבָחַנְתָּ֥ לִבִּ֖י אִתָּ֑ךְ הַתִּקֵם֙ כְּצֹ֣אן לְטִבְחָ֔ה וְהַקְדִּשֵׁ֖ם לְי֥וֹם הֲרֵגָֽה׃ ס
4 ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।
עַד־מָתַי֙ תֶּאֱבַ֣ל הָאָ֔רֶץ וְעֵ֥שֶׂב כָּל־הַשָּׂדֶ֖ה יִיבָ֑שׁ מֵרָעַ֣ת יֹֽשְׁבֵי־בָ֗הּ סָפְתָ֤ה בְהֵמוֹת֙ וָע֔וֹף כִּ֣י אָמְר֔וּ לֹ֥א יִרְאֶ֖ה אֶת־אַחֲרִיתֵֽנוּ׃
5 ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
כִּ֣י אֶת־רַגְלִ֥ים ׀ רַ֙צְתָּה֙ וַיַּלְא֔וּךָ וְאֵ֥יךְ תְּתַֽחֲרֶ֖ה אֶת־הַסּוּסִ֑ים וּבְאֶ֤רֶץ שָׁלוֹם֙ אַתָּ֣ה בוֹטֵ֔חַ וְאֵ֥יךְ תַּעֲשֶׂ֖ה בִּגְא֥וֹן הַיַּרְדֵּֽן׃
6 ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।
כִּ֧י גַם־אַחֶ֣יךָ וּבֵית־אָבִ֗יךָ גַּם־הֵ֙מָּה֙ בָּ֣גְדוּ בָ֔ךְ גַּם־הֵ֛מָּה קָרְא֥וּ אַחֲרֶ֖יךָ מָלֵ֑א אַל־תַּאֲמֵ֣ן בָּ֔ם כִּֽי־יְדַבְּר֥וּ אֵלֶ֖יךָ טוֹבֽוֹת׃ ס
7 ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।
עָזַ֙בְתִּי֙ אֶת־בֵּיתִ֔י נָטַ֖שְׁתִּי אֶת־נַחֲלָתִ֑י נָתַ֛תִּי אֶת־יְדִד֥וּת נַפְשִׁ֖י בְּכַ֥ף אֹיְבֶֽיהָ׃
8 ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।
הָיְתָה־לִּ֥י נַחֲלָתִ֖י כְּאַרְיֵ֣ה בַיָּ֑עַר נָתְנָ֥ה עָלַ֛י בְּקוֹלָ֖הּ עַל־כֵּ֥ן שְׂנֵאתִֽיהָ׃
9 ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ!
הַעַ֨יִט צָב֤וּעַ נַחֲלָתִי֙ לִ֔י הַעַ֖יִט סָבִ֣יב עָלֶ֑יהָ לְכ֗וּ אִסְפ֛וּ כָּל־חַיַּ֥ת הַשָּׂדֶ֖ה הֵתָ֥יוּ לְאָכְלָֽה׃
10 ੧੦ ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
רֹעִ֤ים רַבִּים֙ שִֽׁחֲת֣וּ כַרְמִ֔י בֹּסְס֖וּ אֶת־חֶלְקָתִ֑י נָֽתְנ֛וּ אֶת־חֶלְקַ֥ת חֶמְדָּתִ֖י לְמִדְבַּ֥ר שְׁמָמָֽה׃
11 ੧੧ ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।
שָׂמָהּ֙ לִשְׁמָמָ֔ה אָבְלָ֥ה עָלַ֖י שְׁמֵמָ֑ה נָשַׁ֙מָּה֙ כָּל־הָאָ֔רֶץ כִּ֛י אֵ֥ין אִ֖ישׁ שָׂ֥ם עַל־לֵֽב׃
12 ੧੨ ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।
עַֽל־כָּל־שְׁפָיִ֣ם בַּמִּדְבָּ֗ר בָּ֚אוּ שֹֽׁדְדִ֔ים כִּ֣י חֶ֤רֶב לַֽיהוָה֙ אֹֽכְלָ֔ה מִקְצֵה־אֶ֖רֶץ וְעַד־קְצֵ֣ה הָאָ֑רֶץ אֵ֥ין שָׁל֖וֹם לְכָל־בָּשָֽׂר׃ ס
13 ੧੩ ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।
זָרְע֤וּ חִטִּים֙ וְקֹצִ֣ים קָצָ֔רוּ נֶחְל֖וּ לֹ֣א יוֹעִ֑לוּ וּבֹ֙שׁוּ֙ מִתְּבוּאֹ֣תֵיכֶ֔ם מֵחֲר֖וֹן אַף־יְהוָֽה׃ ס
14 ੧੪ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ
כֹּ֣ה ׀ אָמַ֣ר יְהוָ֗ה עַל־כָּל־שְׁכֵנַי֙ הָֽרָעִ֔ים הַנֹּֽגְעִים֙ בַּֽנַּחֲלָ֔ה אֲשֶׁר־הִנְחַ֥לְתִּי אֶת־עַמִּ֖י אֶת־יִשְׂרָאֵ֑ל הִנְנִ֤י נֹֽתְשָׁם֙ מֵעַ֣ל אַדְמָתָ֔ם וְאֶת־בֵּ֥ית יְהוּדָ֖ה אֶתּ֥וֹשׁ מִתּוֹכָֽם׃
15 ੧੫ ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
וְהָיָ֗ה אַֽחֲרֵי֙ נָתְשִׁ֣י אוֹתָ֔ם אָשׁ֖וּב וְרִֽחַמְתִּ֑ים וַהֲשִׁבֹתִ֛ים אִ֥ישׁ לְנַחֲלָת֖וֹ וְאִ֥ישׁ לְאַרְצֽוֹ׃
16 ੧੬ ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
וְהָיָ֡ה אִם־לָמֹ֣ד יִלְמְדוּ֩ אֶת־דַּֽרְכֵ֨י עַמִּ֜י לְהִשָּׁבֵ֤עַ בִּשְׁמִי֙ חַי־יְהוָ֔ה כַּאֲשֶׁ֤ר לִמְּדוּ֙ אֶת־עַמִּ֔י לְהִשָּׁבֵ֖עַ בַּבָּ֑עַל וְנִבְנ֖וּ בְּת֥וֹךְ עַמִּֽי׃
17 ੧੭ ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।
וְאִ֖ם לֹ֣א יִשְׁמָ֑עוּ וְנָ֨תַשְׁתִּ֜י אֶת־הַגּ֥וֹי הַה֛וּא נָת֥וֹשׁ וְאַבֵּ֖ד נְאֻם־יְהוָֽה׃ ס

< ਯਿਰਮਿਯਾਹ 12 >