< ਯਿਰਮਿਯਾਹ 12 >
1 ੧ ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?
여호와여, 내가 주와 쟁변할 때에는 주는 의로우시니이다 그러나 내가 주께 질문하옵나니 악한자의 길이 형통하며 패역한 자가 다 안락함은 무슨 연고니이까
2 ੨ ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।
주께서 그들을 심으시므로 그들이 뿌리가 박히고 장성하여 열매를 맺었거늘 그들의 입은 주께 가까우나 그 마음은 머니이다
3 ੩ ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!
여호와여, 주께서 나를 아시고 나를 보시며 내 마음이 주를 향하여 어떠함을 감찰하시오니 양을 잡으려고 끌어 냄과 같이 그들을 끌어 내시되 죽일 날을 위하여 그들을 예비하옵소서
4 ੪ ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।
언제까지 이 땅이 슬퍼하며 온 지방의 채소가 마르리이까 짐승과 새들도 멸절하게 되었사오니 이는 이 땅 거민이 악하여 스스로 말하기를 그가 우리의 결국을 보지 못하리라 함이니이다
5 ੫ ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
네가 보행자와 함께 달려도 피곤하면 어찌 능히 말과 경주하겠느냐 네가 평안한 땅에서는 무사하려니와 요단의 창일한 중에서는 어찌하겠느냐
6 ੬ ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।
네 형제와 아비의 집이라도 너를 속이며 네 뒤에서 크게 외치나니 그들이 네게 좋은 말을 할지라도 너는 믿지 말지니라
7 ੭ ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।
내가 내 집을 버리며 내 산업을 내어던져 내 마음의 사랑하는 것을 그 대적의 손에 붙였노니
8 ੮ ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।
내 산업이 삼림 중의 사자 같이 되어서 나를 향하여 그 소리를 발하는고로 내가 그를 미워하였음이로다
9 ੯ ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ!
내 산업이 내게 대하여는 무늬 있는 매가 아니냐 매들이 그를 에워싸지 아니하느냐 너희는 가서 들짐승들을 모아다가 그것을 삼키게 하라
10 ੧੦ ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
많은 목자가 내 포도원을 훼파하며 내 분깃을 유린하여 나의 낙토로 황무지를 만들었도다
11 ੧੧ ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।
그들이 이를 황무케 하였으므로 그 황무지가 나를 향하여 슬퍼하는도다 온 땅이 황무함은 이를 개의하는 자가 없음이로다
12 ੧੨ ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।
훼멸하는 자들이 광야 모든 자산 위에 이르렀고 여호와의 칼이 땅 이끝에서 저 끝까지 삼키니 무릇 혈육 있는 자가 평안치 못하도다
13 ੧੩ ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।
무리가 밀을 심어도 가시를 거두며 수고하여도 소득이 없은즉 그 소산으로 인하여 스스로 수치를 당하리니 이는 여호와의 분노를 인함이니라
14 ੧੪ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ
내가 내 백성 이스라엘에게 산업으로 준 산업을 다치는 나의 모든 악한 이웃에게 대하여 나 여호와가 이같이 말하노라 보라 내가 그들을 그 땅에서 뽑아버리겠고 유다 집은 그들 중에서 뽑아 내리라
15 ੧੫ ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
내가 그들을 뽑아낸 후에 내가 돌이켜 그들을 긍휼히 여겨서 각 사람을 그 산업으로, 각 사람을 그 땅으로 다시 인도하리니
16 ੧੬ ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
그들이 내 백성의 도를 부지런히 배우며 사는 여호와 내 이름으로 맹세하기를 자기들이 내 백성을 가리켜 바알로 맹세하게 한 것 같이 하면 그들이 내 백성 중에 세움을 입으려니와
17 ੧੭ ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।
그들이 그리하지 아니하면 내가 반드시 그 나라를 뽑으리라 뽑아 멸하리라 여호와의 말이니라